Sunday, February 22, 2026

ਡੀ.ਸੀ ਵਲੋਂ ਪੇਂਡੂ ਖੇਤਰਾਂ ‘ਚ ਵਿਕਾਸ ਕਾਰਜ਼ ਸਮੇਂ ਸਿਰ ਮੁਕੰਮਲ ਕਰਨ ਦੇ ਸਖਤ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੂੰ ਹਫਤਾਵਾਰੀ ਰੀਵਿਊ ਕਰਨ ਦੇ ਹੁਕਮ

ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਚਾਇਤੀ ਰਾਜ, ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਉਹ ਪੇਂਡੂ ਖੇਤਰਾਂ ਅੰਦਰ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਉਣ।ਉਨਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਕਿਹਾ ਕਿ ਉਹ ਫੀਲਡ ਅਧਿਕਾਰੀਆਂ ਦੇ ਕੰਮ ਦਾ ਹਫਤਾਵਾਰੀ ਨਿਰੀਖਣ ਕਰਨ।
               ਅੱਜ ਇੱਥੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਸਮੇਤ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਦੌਰਾਨ ਉਨ੍ਹਾਂ ਕੁੱਝ ਕੰਮਾਂ ਵਿਚ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਕਿਹਾ ਕਿ ਥਾਪਰ ਮਾਡਲ ਤਹਿਤ ਜਿਲ੍ਹੇ ਵਿਚ 25 ਛੱਪੜਾਂ ਦੇ ਨਵੀਨੀਕਰਨ, ਠੋਸ ਰਹਿੰਦ ਖੂੰਹਦ ਦੇ ਪ੍ਰਬੰਧਨ, ਮਨਰੇਗਾ ਤਹਿਤ ਚੱਲ ਰਹੇ ਕੰਮਾਂ ਨੂੰ ਜਲਦ ਪੂਰਾ ਕਰਨ ਲਈ ਗੰਭੀਰ ਯਤਨ ਕਰਨ।
               ਉਨਾਂ ਡਰੇਨਜ਼ ਵਿਭਾਗ ਵਲੋਂ ਮਨਰੇਗਾ ਤਹਿਤ ਚੱਲ ਰਹੇ 23 ਕੰਮਾਂ ਦਾ ਵੀ ਜਾਇਜ਼ਾ ਲਿਆ।ਜਿਸ ਵਿਚੋਂ 17 ਮੁਕੰਮਲ ਕੀਤੇ ਜਾ ਚੁੱਕੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੇਂਡੂ ਖੇਤਰਾਂ ਅੰਦਰ ਸ਼ਹਿਰਾਂ ਵਾਂਗ ਬੁਨਿਆਦੀ ਢਾਂਚੇ ਦੀਆਂ 100 ਫੀਸਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਸਮਾਰਟ ਵਿਲੇਜ਼’ ਪ੍ਰੋਗਰਾਮ ਤਹਿਤ ਕੰਕਰੀਟ ਦੀਆਂ ਗਲੀਆਂ, ਸਟੀਰਟ ਲਾਈਟ, ਛੱਪੜਾਂ ਤੇ ਪਾਰਕਾਂ ਦੀ ਉਸਾਰੀ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ।
                    ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿੱਤ ਕਮਿਸ਼ਨਾਂ ਤਹਿਤ ਜਾਰੀ ਗਰਾਂਟਾਂ ਦੀ 100 ਫੀਸਦੀ ਵਰਤੋਂ ਯਕੀਨੀ ਬਣਾਈ ਜਾਵੇ।ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਕੀਤੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ।
                  ਇਸ ਮੌਕੇ ਡੀ.ਡੀ.ਪੀ.ਓ ਨੀਰਜ਼ ਕੁਮਾਰ, ਸੁਪਰਡੈਂਟ ਸਾਹਿਲ ਉਬਰਾਏ, ਐਕਸੀਅਨ ਪੰਚਾਇਤੀ ਰਾਜ, ਸਮੂਹ ਬੀ.ਡੀ.ਪੀ.ਓ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …