ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਮੰਚ ਦੇ ਸੀਨੀਅਰ ਮੈਂਬਰ ਹਰਨਾਮ ਸਿੰਘ ਗਿੱਲ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ
ਨੂੰ ਜਾਰੀ ਇਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਇੰਜ. ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਤੇ ਇੰਜ. ਦਲਜੀਤ ਸਿੰਘ ਕੋਹਲੀ, ਪ੍ਰਧਾਨ ਹਰਦੀਪ ਸਿੰਘ ਚਾਹਲ, ਸੀਨੀਅਰ ਮੀਤ ਡਾ. ਇੰਦਰਜੀਤ ਸਿੰਘ ਗੋਗੋਆਣੀ ਤੇ ਸੁਰਿੰਦਰਜੀਤ ਸਿੰਘ ਬਿੱਟੂ, ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ ਤੇ ਸਮੂਹ ਕਾਰਜਕਾਰੀ ਮੈਂਬਰਾਂ ਕਿਹਾ ਹਰਨਾਮ ਸਿੰਘ ਗਿੱਲ ਇਕ ਨੇਕ ਤੇ ਹਲੀਮੀ ਸੁਭਾਅ ਦੇ ਮਾਲਕ ਸਨ।ਉਨ੍ਹਾਂ ਬਤੌਰ ਅਧਿਆਪਕ ਸ੍ਰੀ ਗੁਰੂੁ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਅੰਮ੍ਰਿਤਸਰ ਤੇ ਕਈ ਹੋਰਨਾਂ ਸਰਕਾਰੀ ਸਕੂਲਾਂ ਵਿਚ ਸੇਵਾ ਕੀਤੀ।
ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨਮਿਤ ਰੱਖੇ ਅਖੰਡ ਪਾਠ ਦਾ ਭੋਗ 8 ਸਤੰਬਰ 2021 ਦਿਨ ਬੁੱਧਵਾਰ 1 ਤੋਂ 2 ਵਜੇ ਤੱਕ ਉਨਾਂ ਦੇ ਗ੍ਰਹਿ ਵਿਖੇ ਪਵੇਗਾ ਤੇ ਅੰਤਿਮ ਅਰਦਾਸ ਦੁਪਹਿਰ 1 ਤੋਂ 2 ਵਜੇ ਤੀਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਬੀ ਬਲਾਕ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਹੋਵੇਗੀ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media