ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਟੈਫੇ ਕੰਪਨੀ ਵੱਲੋਂ ਮੈਸੀ
ਫਰਗੂਸ਼ਨ ਟਰੈਕਟਰ ਭੇਟ ਕੀਤਾ ਗਿਆ।ਕੰਪਨੀ ਦੇ ਅਧਿਕਾਰੀ ਭਾਰਤਇੰਦੂ ਕਪੂਰ, ਇਕਬਾਲ ਸਿੰਘ ਸਾਹੀ ਤੇ ਵਿਨੈ ਮਦਾਨ ਨੇ ਟਰੈਕਟਰ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀਆਂ।ਬੀਬੀ ਜਗੀਰ ਕੌਰ ਨੇ ਆਖਿਆ ਕਿ ਟੈਫੇ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਈ ਗਈ ਹੈ।ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਕਿਰਪਾ ਬਣਾਈ ਰੱਖਦੇ ਹਨ।ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੇ ਟੈਫੇ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਡਾ. ਸੁਖਬੀਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ. ਇਕਬਾਲ ਸਿੰਘ ਮੁਖੀ, ਟੈਫੇ ਕੰਪਨੀ ਵੱਲੋਂ ਸੇਲ ਮੈਨੇਜਰ ਸਿਮਰਨਜੀਤ ਸੰਧੂ, ਵਿੱਕੀ ਭਾਰਦਵਾਜ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਰੋਸ਼ਨ ਲਾਲ ਤੇ ਕਮਲਦੀਪ ਸਿੰਘ ਆਦਿ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media