Sunday, February 22, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੀਂ ਸਰਾਂ ਦਾ ਨਿਰਮਾਣ ਕਾਰਜ਼ ਆਰੰਭ

ਭਾਈ ਜੈਤਾ ਜੀ ਨਿਵਾਸ ‘ਚ ਬਣਨਗੇ 45 ਕਮਰੇ ਅਤੇ 22 ਹਾਲ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਚੌਂਕ ਬਾਬਾ ਸਾਹਿਬ ਵਿਖੇ ਭਾਈ ਜੈਤਾ ਜੀ ਸੰਗਤ ਨਿਵਾਸ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਦੀ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸੰਪ੍ਰਦਾ ਵੱਲੋਂ ਕੀਤੀ ਜਾਵੇਗੀ।ਅਰਦਾਸ ਉਪਰੰਤ ਕਾਰਸੇਵਾ ਦੀ ਸ਼ੁਰੂਆਤ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ, ਜਿਨ੍ਹਾਂ ਦੇ ਵਿਸ਼ਰਾਮ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ਾਂ ਵਿਚ ਸਮੇਂ-ਸਮੇਂ ਵਾਧਾ ਕੀਤਾ ਜਾਂਦਾ ਹੈ।ਇਸੇ ਤਹਿਤ ਹੀ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਚੌਂਕ ਬਾਬਾ ਸਾਹਿਬ ਵਿਖੇ ਵੀ ਨਵਾਂ ਯਾਤਰੀ ਨਿਵਾਸ ਤਿਆਰ ਕੀਤਾ ਜਾ ਰਿਹਾ ਹੈ।ਇਸ ਵਿਚ ਬੇਸਮੈਂਟ ਤੋਂ ਇਲਾਵਾ 45 ਕਮਰੇ ਅਤੇ 22 ਹਾਲ ਤਿਆਰ ਕੀਤੇ ਜਾਣਗੇ।ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਜੈਤਾ ਜੀ ਨਿਵਾਸ ਦੀ ਸੇਵਾ ਦੇਣ ਲਈ ਬੀਬੀ ਜਗੀਰ ਕੌਰ ਧੰਨਵਾਦ ਕੀਤਾ।
                     ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ,. ਗੁਰਚਰਨ ਸਿੰਘ ਗਰੇਵਾਲ, ਗੁਰਮੀਤ ਸਿੰਘ ਬੂਹ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਭਾਈ ਸੁਲਤਾਨ ਸਿੰਘ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਸਮੇਤ ਸੰਗਤਾਂ ਮੌਜੂਦ ਸਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …