ਜੀਵਨ ਸਿੰਘ ਮੱਲ ਮਾਜ਼ਰਾ ਸਰਕਲ ਸਕੱਤਰ ਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਚੁਣੇ ਬਲਾਕ ਪ੍ਰਧਾਨ
ਸਮਰਾਲਾ, 7 ਸਤੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਬਲਵੀਰ ਸਿੰਘ ਖੀਰਨੀਆਂ ਪ੍ਰਧਾਨ ਜ਼ਿਲ੍ਹਾ ਲੁਧਿਆਣਾ
ਅਤੇ ਜਰਨੈਲ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਹੋਈ।ਜਿਸ ਦੌਰਾਨ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਸਬੰਧੀ ਚਰਚਾ ਕੀਤੀ ਗਈ ਅਤੇ ਪਿੰਡਾਂ ਵਿਚੋਂ ਵੱਧ ਤੋਂ ਵੱਧ ਜਥੇ ਦਿੱਲੀ ਭੇਜਣ ਸਬੰਧੀ ਵਿਚਾਰ ਕੀਤੀ ਗਈ।ਇਸ ਤੋਂ ਇਲਾਵਾ ਤਹਿਸੀਲ ਪੱਧਰ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਅਹੁੱਦੇ ਸੌਂਪੇ ਗਏ।ਜਿਨ੍ਹਾਂ ਵਿੱਚ ਜੀਵਨ ਸਿੰਘ ਮੱਲ ਮਾਜਰਾ ਨੂੰ ਸਰਕਲ ਸਮਰਾਲਾ ਦਾ ਸਕੱਤਰ ਦਾ ਅਹੁੱਦਾ ਦਿੱਤਾ ਗਿਆ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਨੂੰ ਬਲਾਕ ਮਾਛੀਵਾੜਾ ਦਾ ਬਲਾਕ ਪ੍ਰਧਾਨ ਨਿਯੁੱਕਤ ਕੀਤਾ ਗਿਆ।ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ।
ਇਸ ਤੋਂ ਇਲਾਵਾ ਬੀ.ਕੇ.ਯੂ (ਦੋਆਬਾ) ਵਲੋਂ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਨੂੰ ਯੂਨੀਅਨ ਵਲੋਂ ਸੌਂਪੇ ਮੀਤ ਪ੍ਰਧਾਨ ਲੁਧਿਆਣਾ ਦੇ ਅਹੁੱਦੇ ਤੋਂ ਹਟਾ ਦਿੱਤਾ ਗਿਆ।ਬਲਵੀਰ ਸਿੰਘ ਖੀਰਨੀਆਂ ਨੇ ਬੀਤੇ ਦਿਨੀਂ ਮੋਗਾ ਪੁਲਿਸ ਵਲੋਂ ਕਿਸਾਨਾਂ ਤੇ ਕੀਤੇ ਲਾਠੀਚਾਰਜ਼ ਦੀ ਪੁਰਜ਼ੋਰ ਨਿੰਦਾ ਕੀਤੀ ਅਤੇ ਸਿਆਸੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਉਹ ਪੰਜਾਬ ਅੰਦਰ ਆਪਣੀਆਂ ਸਿਆਸੀ ਰੈਲੀਆਂ ਕਰਕੇ ਪੰਜਾਬ ਦਾ ਮਹੌਲ ਖਰਾਬ ਨਾ ਕਰਨ, ਜਦੋਂ ਕਿ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਲਈ ਕਾਫੀ ਸਮਾਂ ਪਿਆ ਹੈ।ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨ ਸਿਆਸੀ ਨੇਤਾਵਾਂ ਦੀਆਂ ਲੂੰਬੜ ਚਾਲਾਂ ਨੂੰ ਸਮਝ ਚੁੱਕੇ ਹਨ, ਇਸ ਲਈ ਉਹ ਸਿਆਸੀ ਰੈਲੀਆਂ ਬੰਦ ਕਰਕੇ ਕਿਸਾਨਾਂ ਦੀ ਹਮਾਇਤ ਕਰਨ ਤਾਂ ਜੋੋ ਮੋਦੀ ਸਰਕਾਰ ਵੱਲੋਂ ਬਣਾਏ ਤਿੰਨੋਂ ਕਾਨੂੰਨ ਰੱਦ ਕਰਵਾਏ ਜਾਣ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜੀਵਨ ਸਿੰਘ ਮੱਲ ਮਾਜਰਾ, ਬਿੱਕਰ ਸਿੰਘ ਕੋਟਲਾ ਸਮਸ਼ਪੁਰ, ਨਰਿੰਦਰ ਸਿੰਘ ਮੱਲ ਮਾਜਰਾ, ਦਲੀਪ ਸਿੰਘ ਚਹਿਲਾਂ, ਕੁਲਦੀਪ ਸਿੰਘ ਮੱਲ ਮਾਜਰਾ, ਬਚਨ ਸਿੰਘ ਮੁਸ਼ਕਾਬਾਦ, ਕੁਲਵਿੰਦਰ ਸਿੰਘ ਮੁਸ਼ਕਾਬਾਦ, ਹਰਜੀਤ ਸਿੰਘ ਮੁਸ਼ਕਾਬਾਦ, ਬਲਜੀਤ ਸਿੰਘ ਕਟਾਣਾ ਸਾਹਿਬ, ਹਰਜੀਤ ਸਿੰਘ ਕਟਾਣਾ ਸਾਹਿਬ, ਹਰਮੀਤ ਸਿੰਘ ਰਾਜੇਵਾਲ, ਨਾਜਰ ਸਿੰਘ ਰਾਜੇਵਾਲ ਆਦਿ ਤੋਂ ਇਲਾਵਾ ਬੀ.ਕੇ.ਯੂ (ਦੋਆਬਾ) ਦੇ ਦਰਜਨਾਂ ਦੀ ਗਿਣਤੀ ਵਿੱਚ ਵਰਕਰ ਵੀ ਹਾਜ਼ਰ ਸਨ।
Punjab Post Daily Online Newspaper & Print Media