Thursday, August 6, 2026

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰਾਈਵੇਟ ਸਕੂਲਾਂ ਦੇ ਮੁੱਖੀਆਂ ਦੀ ਲਗਾਈ ਵਰਕਸਾਪ

ਸਕੂਲ ਮੁੱਖੀ ਹਰ ਬੱਚੇ ਤੱਕ ਪਹੁੰਚ ਲਈ ਕਰੇ ਯੋਜਨਾਬੰਦੀ – ਬਲਦੇਵ ਰਾਜ

ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੀ.ਜੀ.ਆਈ ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ, ਉਥੇ ਨੈਸਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪਖੋਂ ਤਿਆਰੀ ਕਰਵਾਈ ਜਾ ਰਹੀ ਹੈ।ਇਹ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਡੀ.ਪੀ.ਐਸ ਸਕੂਲ ਵਿਖੇ ਬਲਾਕ ਪਠਾਨਕੋਟ-1 ਅਤੇ ਬਲਾਕ ਪਠਾਨਕੋਟ-2 ਦੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਦੀ ਲਗਾਈ ਗਈ ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ ਕਹੇ।ਉਨ੍ਹਾਂ ਸਾਰੇ ਸਕੂਲ ਮੁਖੀਆਂ ਨੂੰ ਹਰ ਬੱਚੇ ਤੱਕ ਪਹੁੰਚ ਬਣਾਉਣ ਲਈ ਯੋਜਨਾਬੰਦੀ ਕਰਨ ਲਈ ਕਿਹਾ।ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਜਾਣਾ ਹੈ।ਇਸ ਲਈ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਲਈ ਵਰਕਸਾਪ ਦਾ ਆਯੋਜਨ ਕੀਤਾ ਗਿਆ ਹੈ।
                          ਉਨ੍ਹਾਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ‘ਤੇ ਅਧਿਆਪਕਾਂ ਵਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ।ਇਸ ਦੇ ਚੱਲਦਿਆਂ ਸਿੱਖਿਆ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਅਭਿਆਸ ਪ੍ਰਸ਼ਨਾਵਲੀ ਦੀਆਂ ਵਿਸ਼ਾਲ ਸੀਟਾ ਭੇਜੀਆਂ ਜਾ ਰਹੀਆਂ ਹਨ, ਜੋ ਕਿ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।
                         ਇਸ ਮੌਕੇ ਬੀਪੀਈਓ ਪਠਾਨਕੋਟ-1 ਪੰਕਜ ਅਰੋੜਾ, ਬੀ.ਪੀ.ਈ.ਓ ਪਠਾਨਕੋਟ-2 ਨਰੇਸ਼ ਪਨਿਆੜ, ਸਹਾਇਕ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਜੇਸ਼ ਕੁਮਾਰ, ਬੀ.ਐਮ.ਟੀ ਵੀਨੂ ਪ੍ਰਤਾਪ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …