Thursday, August 6, 2026

ਸਟੈਨੋ ਤੇ ਟਾਈਪ ਦਾ ਮੁਫ਼ਤ ਸਿਲਖਾਈ ਕੋਰਸ ਦਾ ਦਾਖਲਾ ਸ਼ੁਰੂ

ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਸਟੈਨੋ ਤੇ ਟਾਈਪ ਦਾ ਮੁਫ਼ਤ ਸਿਲਖਾਈ ਕੋਰਸ ਦਾ ਦਾਖਲਾ ਸ਼ੁਰੂ ਹੋ ਗਿਆ ਹੈ।ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ ‘ਤੇ ਸਟੈਨੋ/ਟਾਈਪ ਦਾ ਮੁਫ਼ਤ ਸਿਖਲਾਈ ਕੋਰਸ ਹਰ ਸਾਲ ਕਰਵਾਇਆ ਜਾਂਦਾ ਹੈ।ਇਹ ਕੋਰਸ ਇੱਕ ਸਾਲ ਦਾ ਹੁੰਦਾ ਹੈ।ਇਸ ਕੋਰਸ ਲਈ ਵਿਦਿਅਕ ਯੋਗਤਾ ਗਰੈਜ਼ੂਏਸ਼ਨ ਹੈ।ਜ਼ਿਲ੍ਹਾ ਕਪੂਰਥਲਾ ਨਾਲ ਸਬੰਧੰਤ ਇਹ ਮੁਫ਼ਤ ਕੋਰਸ ਕਰਨ ਦੇ ਚਾਹਵਾਨ ਵਿਦਿਆਰਥੀ ਆਪਣਾ ਬਿਨੈ-ਪੱਤਰ ਜਿਲ੍ਹਾ ਭਾਸ਼ਾ ਅਫ਼ਸਰ ਜਲੰਧਰ ਦੇ ਦਫ਼ਤਰ ਕਮਰਾ ਨੰ: 213-16, ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਜਲੰਧਰ ਵਿਖੇ ਮਿਤੀ 14-09-2021 ਤੱਕ ਦੇ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਜਲੰਧਰ ਦੇ ਮੋਬਾਇਲ ਨੰ:99882-10590 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …