Thursday, August 6, 2026

ਮਿਸ਼ਨ ਰੈਡ ਸਕਾਈ ਤਹਿਤ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਦੀ ਲੋੜ ’ਤੇ ਜ਼ੋਰ

ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਜਿਲ੍ਹੇ ਦੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਰਾਹੀਂ ਰੋਜ਼ਗਾਰ ਪ੍ਰਾਪਤੀ ਦੇ ਮੌਕੇ ਦੇਣ ਸਬੰਧੀ ਸਹਾਇਕ ਕਮਿਸ਼ਨਰ ਜਨਰਲ ਗੁਰਮੀਤ ਕੁਮਾਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿਚ ‘ਮਿਸ਼ਨ ਰੈਡ ਸਕਾਈ’ ਅਧੀਨ ਜਿਲ੍ਹੇ ਵਿੱਚ ਬਤੌਰ ‘ਮਿਸ਼ਨ ਰੈਡ ਸਕਾਈ ਅਫਸਰ’ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।ਮੀਟਿੰਗ ਵਿੱਚ ਸਾਰੇ ਰੈੱਡ ਸਕਾਈ ਅਫਸਰਾਂ ਨੂੰ ਜਿਲ੍ਹੇ ਵਿੱਚ 9 ਤੋਂ 17 ਸਤੰਬਰ ਤੱਕ ਵੱਖ-ਵੱਖ ਥਾਵਾਂ ਤੇ ਲਗਾਏ ਜਾਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਸੈਂਟਰਾਂ ਤੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਜ਼ਦੀਕੀ ਸਥਾਨ ਲੈ ਜਾ ਕੇ ਰੋਜ਼ਗਾਰ ਮੇਲੇ ਵਿੱਚ ਹਾਜ਼ਰ ਹੋਣ ਲਈ ਹਦਾਇਤਾਂ ਜਾਰੀ ਕੀਤੀਆ ਗਈਆਂ।
                        ਇਸ ਮੌਕੇ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਨੀਲਮ ਮਹੇ ਨੇ ਅਧਿਕਾਰੀਆਂ ਨੂੰ ਮੇਲੇ ਵਿੱਚ ਰਜਿਸਟ੍ਰੇਸ਼ਨ ਤੋਂ ਲੈ ਕੇ ਇੰਟਰਵਿਊ ਤੱਕ ਅਪਣਾਈ ਜਾਣ ਵਾਲੀ ਵਿਧੀ ਬਾਰੇ ਜਾਣੂ ਕਰਵਾਉਂਦੇ ਹੋਏ ਇਨ੍ਹਾਂ ਮੇਲਿਆਂ ਪ੍ਰਤੀ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਅਪੀਲ ਕੀਤੀ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …