Thursday, August 6, 2026

ਨਿਗਮਾਂ ਤੇ ਕੌਸਲਾਂ ‘ਚ ਰੋਜ਼ਮਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਸੁਧਾਰ ਲਿਆਉਣ ਦੇ ਹੁਕਮ

ਸ਼ਹਿਰੀ ਖੇਤਰਾਂ ‘ਚ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ

ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਅੰਦਰ ਸਰਬਪੱਖੀ ਵਿਕਾਸ ਲਈ ਚੱਲ ਰਹੇ ਕੰਮਾਂ ਦਾ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਰਿਵਿਊ ਕੀਤਾ ਗਿਆ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ੍ਰੀ ਰਾਜੀਵ ਵਰਮਾ, ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ ਆਦਿਤਿਆ ਉੱਪਲ ਤੇ ਨਗਰ ਕੌਸਲਾਂ ਦੇ ਕਾਰਜ਼ ਸਾਧਕ ਅਫਸਰ ਹਾਜ਼ਰ ਸਨ।
                     ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰੀ ਲੋਕਾਂ ਨੂੰ ਨਗਰ ਨਿਗਮਾਂ ਨਾਲ ਸਬੰਧਿਤ ਸੇਵਾਵਾਂ ਜਿਵੇਂ ਕਿ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ, ਪੀਣ ਵਾਲੇ ਪਾਣੀ ਦੀ ਸਹੂਲਤ, ਸੀਵਰੇਜ਼ ਵਿਵਸਥਾ ਤੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਨੂੰ ਚਾਲੂ ਹਾਲਤ ਵਿੱਚ ਰੱਖਣ ਸਬੰਧੀ ਵੀ ਲਗਾਤਾਰ ਮੌਕੇ ’ਤੇ ਜਾ ਕੇ ਜਾਇਜ਼ਾ ਲੈਣ।ਉਨ੍ਹਾਂ ਕਿਹਾ ਕਿ ਲੋਕਾਂ ਰੋਜ਼ਮਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਵਿਧੀ ਨੂੰ ਸੁਖਾਲਾ ਕੀਤਾ ਜਾਵੇ ਤਾਂ ਜੋ ਲੋਕ ਨਾਗਰਿਕ ਸੇਵਾਵਾਂ ਬਿਨਾਂ ਕਿਸੇ ਦੇਰੀ ਤੇ ਖੱਜਲ ਖੁਆਰੀ ’ਤੋਂ ਪ੍ਰਾਪਤ ਕਰ ਸਕਣ।
                      ਉਹ ਬਸੇਰਾ ਯੋਜਨਾ, ਪੀ.ਐਮ ਸਵੈਨਿਧੀ, ਸ਼ਹਿਰੀ ਵਿਕਾਸ ਮਿਸ਼ਨ, ਸਵੱਛ ਭਾਰਤ ਮਿਸ਼ਨ, ਠੋਸ ਕੂੜੇ ਦੇ ਪ੍ਰਬੰਧਨ ਆਦਿ ਪ੍ਰਾਜੈਕਟਾਂ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਲਈ ਖੁਦ ਨਿਗਰਾਨ ਦੀ ਭੂਮਿਕਾ ਨਿਭਾਉਣ।
                          ਸਮਾਰਟ ਸਿਟੀ ਸੁਲਤਾਨਪੁਰ ਲੋਧੀ ਤਹਿਤ ਸ਼ੁਰੂ ਹੋਣ ਵਾਲੇ ਵਿਕਾਸ ਕੰਮਾਂ ਜਿਵੇਂ ਕਿ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ, ਸੇਫ ਸਿਟੀ ਤਹਿਤ ਸੀ.ਸੀ.ਟੀ.ਵੀ ਕੈਮਰੇ ਲਾਉਣ, ਘਰ-ਘਰ ਕੂੜਾ ਚੁੱਕਣ ਤੇ ਉਸ ਦੇ ਪ੍ਰਬੰਧਨ, ਸਮਾਰਟ ਸਕੂਲਾਂ ਦੀ ਉਸਾਰੀ ਬਾਰੇ ਵੀ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਪ੍ਰਾਪਤ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ 551 ਵੇਂ ਗੁਰਪੁਰਬ ਮੌਕੇ ਸ਼ੁਰੂ ਕੀਤੇ ਲਗਭਗ 40 ਕਰੋੜ ਅਤੇ ਉਸ ਤੋਂ ਬਾਅਦ ਫਰਵਰੀ ਮਹੀਨੇ ਸ਼ੁਰੂ ਕੀਤੇ 134 ਕਰੋੜ ਰੁਪੈ ਦੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …