ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਧਿਆਪਕ ਦਿਵਸ ਉਤਸ਼ਾਹ
ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਮੌਕੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਰੰਗਾ-ਰੰਗ ਪ੍ਰੋਗਰਾਮ ਪ੍ਰਦਰਸ਼ਿਤ ਕੀਤਾ ਗਿਆ।
ਪ੍ਰਿੰ: ਨਿਰਮਲਜੀਤ ਕੌਰ ਨੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਕੀਤੇ ਵਡਮੁੱਲੇ ਕਾਰਜਾਂ ’ਤੇ ਰੌਸ਼ਨੀ ਪਾਈ।ਸੰਸਾਰ ਦੇ ਪ੍ਰਸਿੱਧ ਵਿਗਿਆਨੀ, ਡਾਕਟਰ, ਖਿਡਾਰੀ ਆਦਿ ਦੇ ਨਿਰਮਾਤਾ ਅਧਿਆਪਕ ਹੀ ਹਨ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਉਤਮ ਨਾਗਰਿਕ ਬਣਾਉਣ ’ਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ।
ਵਿਦਿਆਰਥੀਆਂ ਨੇ ਸਵੈ-ਰਚਿਤ ਕਵਿਤਾਵਾਂ ਪੇਸ਼ ਕਰਕੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਕੋਰੋਨਾ ਕਾਲ ਦੌਰਾਨ ਕਰਵਾਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸਮੂਹ ਗਾਣ ਪੇਸ਼ ਕੀਤਾ।ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media