ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਅਨੂਰਾਧਾ ਦੀਕਸ਼ਤ ਨੇ ਗੁਰੂ ਨਾਨਕ ਦੇਵ
ਯੂਨੀਵਰਸਿਟੀ ਵੱਲੋਂ ਐਲਾਨੀ ਪ੍ਰੀਖਿਆ ਦੇ ਨਤੀਜ਼ੇ ’ਚ ਜ਼ਿਲੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਅਨੁਰਾਧਾ ਜੋ ਕਿ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਪਹਿਲਾਂ ਦੀ ਵਿਦਿਆਰਥਣ ਹੈ, ਨੇ 600 ’ਚੋਂ 468 ਨੰਬਰਾਂ ਨਾਲ 78 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲੇ ’ਚੋਂ ਉਕਤ ਸਥਾਨ ਪ੍ਰਾਪਤ ਕਰਕੇ ਕਾਲਜ, ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਅਤੇ ਉਨ੍ਹਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ।ਪ੍ਰਿੰ: ਨਾਨਕ ਸਿੰਘ ਨੇ ਦੱਸਿਆ ਕਿ ਉਕਤ ਪ੍ਰੀਖਿਆ ਵਿਦਿਆਰਥਣ ਵਲੋਂ ਆਫ਼ਲਾਈਨ ਦਿੱਤੀ ਗਈ।ਉਨ੍ਹਾਂ ਵਿਦਿਆਰਥਣ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਇਸ ਉਪਲਬੱਧੀ ’ਤੇ ਸਟਾਫ਼ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਨੂੰ ਸਲਾਹਿਆ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media