ਸੰਗਰੂਰ, 8 ਸੰਤਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸਮਾਰਟ ਸਕੂਲਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਪੂਰੀ ਤਰਾਂ ਯਤਨਸ਼ੀਲ ਹੋ ਕੇ ਕਾਰਜ਼ ਕਰ ਰਿਹਾ ਹੈ।ਇਨ੍ਹਾਂ
ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲਾ ਮੈਂਟਰ ਸਮਾਰਟ ਸਕੂਲ ਬਰਨਾਲਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਹਰਕੰਵਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਕਾਰਜ਼ ਬਹੁਤ ਹੀ ਤੇਜ਼ੀ ਨਾਲ ਚੱਲ ਰਿਹਾ ਚੱਲ ਰਿਹਾ ਹੈ।ਇਸ ਲਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮਾਰਟ ਕਲਾਸ ਰੂਮ ਅਤੇ ਸਿੱਖਿਆ ਦੀਆਂ ਨਵੀਆਂ ਤਕਨੀਕਾਂ ਨਾਲ ਸਬੰਧਿਤ ਹਰ ਤਰ੍ਹਾਂ ਦੇ ਆਧੁਨਿਕ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ ਤੇ ਸਾਡੇ ਵਲੋਂ ਇਸ ਲੜੀ ਤਹਿਤ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਸਮਾਰਟ ਸਕੂਲਾਂ ਦੇ ਕਾਰਜ਼ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਰਟ ਬਡਬਰ ਦੇ ਪ੍ਰਿੰਸੀਪਲ ਰੇਨੂ ਬਾਲਾ ਨੇ ੱਸਿਆ ਕਿ ਸਾਡੇ ਸਕੂਲ ਨੂੰ ਆਧੁਨਿਕ ਪ੍ਰੋਜੈਕਟਰ ਟੀ.ਐਲ.ਐੱਮ ਅਤੇ ਹੋਰ ਸਮਾਰਟ ਸਾਮਾਨ ਪ੍ਰਾਪਤ ਵੀ ਹੋ ਚੁੱਕਿਆ ਹੈ, ਜਿਸ ਨਾਲ ਵਿਦਿਆਰਥੀ ਬਹੁਤ ਹੀ ਚੰਗੇ ਤਰੀਕੇ ਨਾਲ ਪੜ੍ਹਾਈ ਕਰ ਰਹੇ ਹਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media