ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਸਥਾਨਕ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੋਸਾਇਟੀ ਵਲੋਂ ਅਧਿਆਪਕ ਦਿਵਸ ਸਬੰਧੀ ਕਵਾਏ ਗਏ ਸਮਾਗਮ ‘ਚ ਜਿਲ੍ਹੇ ਦੇ 300 ਅਧਿਆਪਕਾਂ ਦਾ
ਸਨਮਾਨ ਕੀਤਾ ਗਿਆ।ਅੰਮ੍ਰਿਤਸਰ ਦੇ ਜਾਇੰਟ ਪੁਲਿਸ ਕਮਿਸ਼ਨਰ ਰਾਜਬਚਨ ਸਿੰਘ ਸੰਧੂ ਬਤੌਰ ਮੁੱਖ ਮਹਿਮਾਨ ਅਤੇ ਜਿਲਾ ਸਿਖਿਆ ਅਫਸਰ (ਸੈਕੰ) ਸਤਿੰਦਰਬੀਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਨੇ ਕਿਹਾ ਕਿ ਸਭ ਨੂੰ ਆਪਣੇ ਅਧਿਆਪਕਾਂ ਦਾ ਵੱਧ ਤੋਂ ਵੱਧ ਮਾਨ ਸਨਮਾਨ ਕਰਨਾ ਚਾਹੀਦਾ ਹੈ।
ਹਿਮਾਚਲ ਪ੍ਰਦੇਸ਼ ਦੀ ਸੈਂਟਰਲ ਯੂਨੀਵਰਸਿਟੀ ਦੇ ਚਾਂਸਲਰ ਪ੍ਰੋਫੈਸਰ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਮੁੱਖ ਬੁਲਾਰੇ ਵਜੋਂ ਵਿਚਾਰ ਪ੍ਰਗਟਾਏ।ਉਨ੍ਹਾਂ ਨੇ ਦੱਸਿਆ ਕਿ ਭਾਰਤ ਦੇਸ਼ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਵਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਨੂੰ ਯਾਦ ਰੱਖਣ ਲਈ ਉਨ੍ਹਾਂ ਦੇ ਸਨਮਾਨ ਵਿੱਚ ‘ਅਧਿਆਪਕ ਦਿਵਸ’ ਮਨਾਇਆ ਜਾਂਦਾ ਹੈ।
ਪ੍ਰੋਗਰਾਮ ਦੀ ਪ੍ਰਧਾਨਗੀ ਕਰ ਰਹੇ ਸ਼੍ਰੀ ਗੁਰੂ ਨਾਨਕ ਦੇਵ ਸੋਸਾਇਟੀ ਦੇ ਜਨਰਲ ਸਕੱਤਰ ਅਤੇ ਸਰਸਵਤੀ ਕਾਲਜ਼ ਗਰੁੱਪ ਦੇ ਚੇਅਰਮੈਨ ਵਿਰਾਟ ਦੇਵਗਨ ਨੇ ਕਿਹਾ ਕਿ ਅੱਜ ਜਰੂਰਤ ਹੈ ਕਿ ਨੌਜਵਾਨ ਵਿਦਿਆਰਥੀਆਂ ਨੂੰ ਰਾਜਨੀਤੀ ‘ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਹੋਲੀ ਹਾਰਟ ਸਕੂਲ, ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ, ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ, ਮਾਨਵ ਪਬਲਿਕ ਸਕੂਲ, ਰਾਮ ਆਸ਼ਰਮ ਸਕੂਲ, ਐਸ.ਸੀ ਪਵਨ ਸਕੂਲ, ਡੀ.ਡੀ.ਆਈ ਸਕੂਲ, ਰੋਜ਼ ਬਡ ਸਕੂਲ ਸਮੇਤ ਜਿਲ੍ਹੇ ਦੇ ਕਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਸਟੇਜ਼ ਦਾ ਸੰਚਾਲਨ ਪਵਨਦੀਪ ਸ਼ਰਮਾ ਭਕਨਾ ਵਲੋਂ ਕੀਤਾ ਗਿਆ।
ਇਸ ਮੌਕੇ ਸੋਸਾਇਟੀ ਮੈਂਬਰ ਰਜਨੀਸ਼ ਸ਼ਰਮਾ, ਇੰਸਪੈਕਟਰ ਸੰਜੀਵ ਕੁਮਾਰ ਸ਼ਰਮਾ, ਅਸ਼ਵਨੀ ਸ਼ਰਮਾ, ਵਿਜੈ ਦੱਤ, ਪਵਨ ਸ਼ਰਮਾ, ਹਲਕਾ ਪੱਛਮੀ ਤੋਂ ਯੁਥ ਕਾਂਗਰਸ ਪ੍ਰਧਾਨ ਰਵੀ ਪ੍ਰਕਾਸ਼ ਆਸ਼ੂ ਤੇ ਰਣਜੀਤ ਸਿੰਘ ਆਦਿ ਵੀ ਮੌਜ਼ੂਦ ਰਹੇ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media