ਕਪੂਰਥਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਪੰਜਾਬ ਸਰਕਾਰ ਦੀ ਕਰਜ਼ ਮੁਆਫੀ ਯੋਜਨਾ ਤਹਿਤ ਬੇਜ਼ਮੀਨੀ
ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ ਰਾਹਤ ਦੇ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ ਗਈ।
ਇਸ ਯੋਜਨਾ ਤਹਿਤ ਕਪੂਰਥਲਾ ਵਿਧਾਨ ਸਭਾ ਹਲਕੇ ਦੇ 2823 ਕਿਸਾਨਾਂ ਨੂੰ 5.33 ਕਰੋੜ ਰੁਪਏ ਦੀ ਕਰਜ਼ ਰਾਹਤ ਦਿੱਤੀ ਜਾਣੀ ਹੈ।ਉਨਾਂ ਅੱਜ ਗੋਸਲ ਸੁਸਾਇਟੀ ਦੇ 72 ਕਿਸਾਨਾਂ ਨੂੰ ਲਗਭਗ 15 ਲੱਖ ਰੁਪਏ ਦੀ ਕਰਜ਼ ਰਾਹਤ ਦੇ ਸਰਟੀਫਿਕੇਟ ਵੰਡੇ।
ਉਨਾਂ ਇਸ ਸਮੇਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨੀ ਨੂੰ ਕਰਜ਼ ਮੁਕਤ ਕਰਨ ਲਈ ਜਿਥੇ ਪਹਿਲਾਂ ਲਗਭਗ 4500 ਕਰੋੜ ਰੁਪਏ ਦੀ ਕਰਜ਼ ਰਾਹਤ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਦਿੱਤੀ ਗਈ ਸੀ, ਉਥੇ ਹੀ ਹੁਣ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਕਰਜ਼ ਮਾਫੀ ਯੋਜਨਾ ਤਹਿਤ ਲਿਆਂਦਾ ਗਿਆ ਹੈ।ਉਨਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਸਮਾਜ ਦੇ ਕਮਜ਼ੋਰ ਤਬਕੇ ਨਾਲ ਜੁੜੇ ਲੋਕਾਂ ਦੀ ਸਹਾਇਤਾ ਲਈ ਪੈਨਸ਼ਨ ਅਤੇ ਸ਼ਗਨ ਰਾਸ਼ੀ ਦੋ ਗੁਣਾ ਕਰਨਾ, ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕਰਨ, ਔਰਤਾਂ ਨੂੰ ਮੁਫਤ ਬੱਸ ਸਫਰ ਦੀ ਸਹੂਲਤ ਦਿੱਤੀ ਗਈ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵ) ਐਸ.ਪੀ ਆਂਗਰਾ, ਬਲਾਕ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬਿਸ਼ਨਪੁਰ, ਬੀ.ਡੀ.ਪੀ.ਓ ਅਮਰਜੀਤ ਸਿੰਘ, ਇੰਸਪੈਕਟਰ ਹਰਪ੍ਰੀਤ ਸਿੰਘ ਤੋਂ ਇਲਾਵਾ ਅਨੇਕਾਂ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media