ਪਹਿਲੇ ਦਿਨ 1073 ਪ੍ਰਾਰਥੀਆਂ ਵਿਚੋਂ ਰੋਜ਼ਗਾਰ ਲਈ ਚੁਣੇ ਗਏ 849 ਪ੍ਰਾਰਥੀ
ਨਵਾਂਸ਼ਹਿਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦਾ ਅੱਜ ਆਗਾਜ਼ ਹੋ
ਗਿਆ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਆਈ.ਟੀ.ਆਈ (ਲੜਕੇ) ਨਵਾਂਸ਼ਹਿਰ ਤੋਂ ਇਸ ਮੇਲੇ ਦੀ ਰਸਮੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਮੇਲੇ ਵਿਚ ਭਾਗ ਲੈ ਰਹੇ ਵੱਖ-ਵੱਖ ਅਦਾਰਿਆਂ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪ੍ਰਾਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਰੋਜ਼ਗਾਰ ਲਈ ਚੁਣੇ ਗਏ ਉਮੀਦਵਾਰਾਂ ਨੂੰ ਚੋਣ ਪੱਤਰਾਂ ਦੀ ਵੰਡ ਕੀਤੀ।ਮੇਲੇ ਦੇ ਅੱਜ ਪਹਿਲੇ ਦਿਨ 1073 ਪ੍ਰਾਰਥੀਆਂ ਵਿਚੋਂ 849 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਬੇਹੱਦ ਸਹਾਈ ਸਿੱਧ ਹੋ ਰਹੇ ਹਨ।ਜ਼ਿਲ੍ਹੇ ਵਿੱਚ ਤਿੰਨ ਥਾਵਾਂ ’ਤੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਜ਼ਿਲ੍ਹੇ ਦੇ 10 ਹਜ਼ਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ।ਆਈ. ਟੀ. ਆਈ ਨਵਾਂਸ਼ਹਿਰ ਵਿਖੇ 10 ਸਤੰਬਰ, 14 ਸਤੰਬਰ ਨੂੰ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ 16 ਸਤੰਬਰ ਨੂੰ ਰਿਆਤ ਇੰਸਟੀਚਿੳੂਟ ਰੈਲ ਮਾਜਰਾ, ਬਲਾਚੌਰ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।ਪ੍ਰਾਰਥੀ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਫੋਟੋ ਅਤੇ ਬਾਇਓ ਡਾਟਾ ਆਦਿ ਲੈ ਕੇ ਆਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਕੁਲਵਰਨ ਸਿੰਘ, ਪ੍ਰਿੰਸੀਪਲ ਆਈ.ਟੀ.ਆਈ ਨਵਾਂਸ਼ਹਿਰ (ਲੜਕੇ) ਰੁਪਿੰਦਰ ਸਿੰਘ, ਪ੍ਰਿੰਸੀਪਲ ਆਈ. ਟੀ. ਆਈ ਨਵਾਂਸ਼ਹਿਰ (ਲੜਕੀਆਂ) ਰਛਪਾਲ ਚੰਦੜ, ਤਹਿਸੀਲ ਹੈਡ ਜੀ.ਓ.ਜੀ ਕੈਪਟਨ ਸਤਪਾਲ ਸਿੰਘ ਅਤੇ ਕੈਰੀਅਰ ਕਾਊਂਸਲਰ ਹਰਮਨਦੀਪ ਸਿਘ, ਪੰਜਾਬ ਹੁਨਰ ਵਿਕਾਸ ਮਿਸ਼ਨ ਤੋਂ ਰਾਜ ਕੁਮਾਰ ਅਤੇ ਜਿੰਨੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media