ਨਵਾਂਸ਼ਹਿਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜੁਡੀਸ਼ੀਅਲ
ਅਧਿਕਾਰੀਆਂ ਵੱਲੋਂ ਨਿਰਮਾਣ ਅਧੀਨ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਵਿਖੇ 50 ਦੇ ਕਰੀਬ ਪੌਦੇ ਲਗਾਏ ਗਏ।ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜ਼ਿਲ੍ਹਾ ਵਾਸੀਆਂ ਨੂੰ ਆਲਮੀ ਤਪਸ਼ ਨੂੰ ਘਟਾਉਣ, ਚੌਗਿਰਦੇ ਨੂੰ ਹਰਿਆ-ਭਰਿਆ ਰੱਖਣ ਅਤੇ ਸ਼ੁੱਧ ਵਾਤਾਵਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੀ ਜ਼ਿਲ੍ਹੇ ਵਿਚ ਹਰਿਆਲੀ ਵਧਾਉਣ ਲਈ ਮੁਹਿੰਮ ਚਲਾਈ ਗਈ ਹੈ, ਜਿਸ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਅਤੇ ਹੋਰਨਾਂ ਬਿਮਾਰੀਆਂ ਤੋਂ ਨਿਜ਼ਾਤ ਦਿਵਾਉਣ ਵਿਚ ਰੁੱਖ ਸਾਡੇ ਲਈ ਬੇਹੱਦ ਸਹਾਈ ਸਿੱਧ ਹੋ ਸਕਦੇ ਹਨ। ਇਸ ਲਈ ਹਰੇਕ ਮਨੁੱਖ ਨੂੰ ਘੱਟੋ-ਘੱਟ ਇਕ ਰੁੱਖ ਲਗਾਉਣ ਅਤੇ ਉਸ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਲੈਣੀ ਚਾਹੀਦੀ ਹੈ।
ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਅਤੇ ਹੋਰ ਜੁਡੀਸ਼ੀਅਲ ਅਧਿਕਾਰੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media