Wednesday, September 30, 2026

ਮੰਗਾਂ ਨਾ ਮੰਨਣ ‘ਤੇ ਲਾਲ ਝੰਡਾ ਪੇਂਡੂ ਚੌਂਕੀਦਾਰਾਂ ‘ਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ

ਚੌਂਕੀਦਾਰਾਂ ਦੀ ਤਹਿਸੀਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 11 ਸਤੰਬਰ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ, ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਜਸਦੇਵ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦੇ ਚੌਂਕੀਦਾਰਾਂ ਨੇ ਭਾਗ ਲਿਆ।ਰਮੇਸ਼ ਸਿੰਘ ਘਰਖਣਾ ਤਹਿਸੀਲ ਕੈਸ਼ੀਅਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਸਤੰਬਰ ਨੂੰ ਚੰਡੀਗੜ੍ਹ ਵਿਖੇ ਧਰਨੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਲਿਖੇ ਮੰਗ ਪੱਤਰ ਨੂੰ ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨੇ ਲੈਣ ਮੌਕੇ ਵਿਸ਼ਵਾਸ਼ ਦਿਵਾਇਆ ਸੀ ਕਿ ਮੰਗਾਂ ‘ਤੇ ਇੱਕ ਹਫਤੇ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ ਅਤੇ ਹੋਰ ਮਹਿਕਮੇ ਦੇ ਚੌਂਕੀਦਾਰਾਂ ਦੀ ਤਰਜ਼ `ਤੇ ਪੇਂਡੂ ਚੌਂਕੀਦਾਰਾਂ ਦਾ ਮਾਣ ਭੱਤਾ ਵੀ ਦੁੱਗਣਾ ਕਰ ਦਿੱਤਾ ਜਾਵੇਗਾ।ਪ੍ਰੰਤੂ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਸਬੰਧੀ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ।
                ਤਹਿਸੀਲ ਪ੍ਰਧਾਨ ਜਸਦੇਵ ਸਿੰਘ ਜੱਸੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਮੌਜ਼ੂਦਾ ਸਰਕਾਰ ਪਿਛਲੇ ਪੌਣੇ ਪੰਜ ਸਾਲਾਂ ਤੋਂ ਉਨ੍ਹਾਂ ਨੂੰ ਲਾਰੇ ਲਾਉਂਦੀ ਆ ਰਹੀ ਹੈ।ਜਿਸ ਕਰਕੇ ਪੰਜਾਬ ਦੇ ਸਮੂਹ ਪੇਂਡੂ ਚੌਂਕੀਦਾਰਾਂ ਦੇ ਮਨਾਂ ਵਿੱਚ ਭਾਰੀ ਰੋਸ ਹੈ, ਜੇਕਰ ਪੰਜਾਬ ਸਰਕਾਰ ਆਉਂਦੇ ਸਮੇਂ ਅੰਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ।ਮੀਟਿੰਗ ਦੌਰਾਨ ਚੌਂਕੀਦਾਰਾਂ ਨੂੰ ਦਰਪੇਸ਼ ਹੋਰ ਮੁਸ਼ਕਲਾਂ ਸਬੰਧੀ ਵੀ ਚਰਚਾ ਕੀਤੀ ਗਈ।
                ਮੀਟਿੰਗ ਵਿੱਚ ਗੁਰਦਾਸ ਸਿੰਘ ਮਾਨੂੰਪੁਰ ਮੀਤ ਪ੍ਰਧਾਨ, ਰਮੇਸ਼ ਸਿੰਘ ਘਰਖਣਾ ਖਜਾਨਚੀ, ਕੁਲਦੀਪ ਸਿੰਘ ਹਰਿਓਂ ਸਕੱਤਰ, ਜੀਤ ਸਿੰਘ ਸਿਹਾਲਾ, ਮੇਵਾ ਸਿੰਘ ਭੌਰਲਾ, ਗੁਰਚਰਨ ਸਿੰਘ ਗਗੜਾ, ਨਿਰਮਲ ਸਿੰਘ ਸਲੌਦੀ, ਅਮਰਜੀਤ ਸਿੰਘ ਸਲੌਦੀ, ਕਰਮਜੀਤ ਸਿੰਘ ਕਲਾਲ ਮਾਜਰਾ, ਅਮਰੀਕ ਸਿੰਘ ਕੋਟਲਾ ਭੜੀ, ਸੋਹਣ ਸਿੰਘ ਹੇਡੋਂ, ਜਰਨੈਲ ਸਿੰਘ ਬਗਲੀ, ਅਵਤਾਰ ਸਿੰਘ ਲਲੌੜੀ ਕਲਾਂ, ਹਰਭਜਨ ਸਿੰਘ ਬੌਂਦਲ, ਬਿਸ਼ਨ ਸਿੰਘ ਲੋਪੋਂ, ਕਰਨੈਲ ਸਿੰਘ ਬਘੌਰ, ਅਜਮੇਰ ਸਿੰਘ ਰੁਪਾਲੋਂ ਆਦਿ ਤੋਂ ਇਲਾਵਾ ਤਹਿਸੀਲ ਸਮਰਾਲਾ ਦੇ ਚੌਂਕੀਦਾਰ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …