ਅੰਮ੍ਰਿਤਸਰ, 11 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ’ਚ ਖੁੰਭਾਂ ਦੀ ਖੇਤੀ ਸਬੰਧੀ ਸਿਖਲਾਈ ਕੋਰਸ 13 ਤੋਂ 20 ਸਤੰਬਰ ਤੱਕ
ਕਰਵਾਇਆ ਜਾ ਰਿਹਾ ਹੈ।ਕਾਲਜ ਦੇ ਖੇਤੀਬਾੜੀ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਭਾਟੀਆ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖੁੰਬਾਂ ਦੀ ਪੈਦਾਵਾਰ, ਮੰਡੀਕਰਣ ਤੱਕ ਅਤੇ ਖੁੰਬਾਂ ਦੀਆਂ ਬੀਮਾਰੀਆਂ, ਕੀੜੇ-ਮਕੌੜੇ ਆਦਿ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਵਲੋਂ ਕਿਸਾਨਾਂ ਨੂੰ ਖੁੰਭਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਹਿੱਤ ਲੋੜੀਂਦੀ ਟ੍ਰੇਨਿੰਗ ਲੈਣ ਲਈ 13 ਸਤੰਬਰ ਸਵੇਰੇ 10:00 ਵਜੇ ਪੁੱਜਣ ਦੀ ਅਪੀਲ ਕੀਤੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media