Monday, April 20, 2026

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਲਗਾਇਆ ਕੋਰੋਨਾ ਵੈਕਸੀਨ ਕੈਂਪ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ।ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਮੇਂ ’ਤੇ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਸੰਗਤਾਂ ਨੂੰ ਫਰੀ ਵੈਕਸੀਨ ਲਗਾਈ ਗਈ ਹੈ।ਅੱਜ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੇ ਸਹਿਯੋਗ ਨਾਲ ਲੱਗੇ ਕੋਰੋਨਾ ਵੈਕਸੀਨ ਕੈਂਪ ਵਿਚ 70 ਦੇ ਕਰੀਬ ਮੁਲਾਜ਼ਮਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ।ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਲਈ ਕੋਰੋਨਾ ਵੈਕਸੀਨ ਲਗਵਾਉਣੀ ਜ਼ਰੂਰੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ, ਨਿਰਮਲ ਸਿੰਘ ਆਦਿ ਮੌਜ਼ੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …