ਨਵਾਂਸ਼ਹਿਰ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ, ਨਵਨੀਤ ਕੋਰ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਥਾਨਿਕ ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਾਂਝ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਮਹਿੰਦਰਾ ਟਰੈਕਟਰ ਏਜੰਸੀ ਨੇੜੇ ਮਹਿੰਦੀਪੁਰ ਗੇਟ ਨਵਾਂਸ਼ਹਿਰ ਵਿਖੇ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਜਿਲ੍ਹਾ ਸਾਂਝ ਕੇਂਦਰ ਇੰਚਾਰਜ ਏ.ਐਸ.ਆਈ ਕੁਲਦੀਪ ਰਾਜ ਅਤੇ ਜਿਲ੍ਹਾ ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਏ.ਐਸ.ਆਈ ਹੁਸਨ ਲਾਲ ਨੇ ਹਾਜ਼ਰੀਨ ਨੂੰ ਨਸ਼ਿਆਂ ਦੇ ਮਨੁੱਖੀ ਜੀਵਨ ‘ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਦੱਸਿਆ ਕਿ ਕਿਵੇ ਨਸ਼ਾ ਰੂਪੀ ਕੋਹੜ ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਅੰਦਰੋ ਖੋਖਲਾ ਕਰ ਰਿਹਾ ਹੈ।ਜੇਕਰ ਅਸੀ ਆਪਣੀ ਜਵਾਨੀ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ/ਸਮੱਗਲਰਾਂ ਤੋਂ ਚੋਕਸ ਰਹਿਣ ਦੀ ਲੋੜ ਹੈ ਅਤੇ ਅਜਿਹੇ ਅਨਸਰਾਂ ਦੀ ਪੁਲਿਸ ਨੂੰ ਟੋਲ ਫਰੀ ਨੰਬਰਾਂ ਤੇ ਜਾ ਮਿਲ ਕੇ ਇਤਲਾਹ ਦੇ ਕੇ ਇਹਨਾਂ ਖਿਲਾਫ ਕਾਨੂੰਨੀ ਕਾਰਵਾਈ ਕਰਵਾਉਣੀ ਚਾਹੀਦੀ ਹੈ।ਇਸ ਇਤਲਾਹ ਨਾਲ ਕਈ ਘਰਾਂ ਦੇ ਚਿਰਾਗ ਬੁੱਝਣ ਤੋਂ ਬਚ ਸਕਦੇ ਹਨ।ਉਨਾਂ ਕਿਹਾ ਕਿ ਇਤਲਾਹ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਅਤੇ ਸਾਂਝ ਕੇਂਦਰਾਂ ਵਲੋ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ।ਏਜੰਸੀ ਸਟਾਫ ਵਲੋਂ ਇੰਚਾਰਜ਼ ਜਿਲਾ ਸਾਂਝ ਕੇਂਦਰ ਅਤੇ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਜਸਪਾਲ ਸਿੰਘ, ਰਾਹੁਲ, ਸ੍ਰੀਮਤੀ ਸੁਨੀਤਾ ਰਾਣੀ, ਞਕਸ਼ਮੀਰ ਸਿੰਘ, ਏ.ਐਸ.ਆਈ ਸਤਨਾਮ ਸਿੰਘ, ਸਿਪਾਹੀ ਪਰਮਿੰਦਰ ਸਿੰਘ ਸਾਂਝ ਸਟਾਫ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …