Tuesday, March 3, 2026

ਹਲਕਾ ਸਮਰਾਲਾ ’ਚ ਕਾਂਗਰਸ ਨੂੰ ਝਟਕਾ, ਸਰਪੰਚ, ਪੰਚ ਤੇ ਕਈ ਪਰਿਵਾਰ ਅਕਾਲੀ ਦਲ ‘ਚ ਸ਼ਾਮਲ

ਸਮਰਾਲਾ, 14 ਸਤੰਬਰ (ਇੰਦਰਜੀਤ ਸਿੰਘ ਕੰਗ) – 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਤਾਂ ਸ਼ੋ੍ਰਮਣੀ ਅਕਾਲੀ ਦਲ ਇੱਕ ਮਜਬੂਤ ਧਿਰ ਵਜੋਂ ਉਭਰ ਕੇ ਸਾਹਮਣੇ ਆ ਰਿਹਾ ਹੈ।ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵੱਡੀ ਗਿਣਤੀ ਵਿੱਚ ਸਰਪੰਚ, ਪੰਚ ਅਤੇ ਕਈ ਕਾਂਗਰਸੀ ਪਰਿਵਾਰ ਕਾਂਗਰਸ ਦੀਆਂ ਗਲਤ ਨੀਤੀਆਂ ਨੂੰ ਤਿਆਗ ਕੇ ਛੱਡ ਸ਼੍ਰੋਮਣੀ ਅਕਾਲੀ ਨਾਲ ਰਲ ਗਏ।ਇਥੋਂ ਨਜਦੀਕੀ ਪਿੰਡ ਹਰਿਓਂ ਕਲਾਂ ਵਿਖੇ ਪਿੰਡ ਦੇ ਸਾਬਕਾ ਸਰਪੰਚ ਕਰਮ ਸਿੰਘ ਅਤੇ ਰੂੜ ਸਿੰਘ ਦੀ ਪ੍ਰੇਰਣਾ ਅਤੇ ਅਗਵਾਈ ਹੇਠ ਕੋਈ ਡੇਢ ਦਰਜ਼ਨ ਦੇ ਕਰੀਬ ਕਾਂਗਰਸੀ ਪਰਿਵਾਰ ਅਤੇ ਦੂਜੀਆਂ ਰਾਜਨੀਤਕ ਪਾਰਟੀਆਂ ਨਾਲ ਸਬੰਧਿਤ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮਜ਼ੂਦ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਪਾਰਟੀ ‘ਚ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰਪਾਓ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਹਰ ਦੁੱਖ-ਸੁੱਖ ਨੂੰ ਨਾਲ ਖੜ੍ਹਨ ਦਾ ਅਹਿਦ ਕੀਤਾ।ਢਿੱਲੋਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਬਹੁਤ ਬਲ ਮਿਲਿਆ ਹੈੇ।ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ, ਜੋ ਪੰਜਾਬ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਹਮੇਸ਼ਾਂ ਹਿੱਕ ਡਾਹ ਕੇ ਨਾਲ ਖੜ੍ਹੀ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾ ਵਿੱਚ ਪੂਰਨ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗਾ।
                 ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀ: ਅਕਾਲੀ ਆਗੂ ਅਮਰੀਕ ਸਿੰਘ ਹੇੜੀਆਂ, ਸੀਨੀ: ਆਗੂ ਜਸਮੇਲ ਸਿੰਘ ਬੌਂਦਲੀ, ਗੁਰਦੇਵ ਸਿੰਘ ਪੀ.ਆਰ.ਓ, ਸਾਬਕਾ ਕਾਂਗਰਸੀ ਸਰਪੰਚ ਕਰਮ ਸਿੰਘ, ਰੂੜ ਸਿੰਘ ਸਾਬਕਾ ਕਾਂਗਰਸੀ ਸਰਪੰਚ, ਟਹਿਲ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸਰਵਣ ਸਿੰਘ, ਤਰਲੋਕ ਸਿੰਘ, ਸ਼ਿੰਗਾਰਾ ਸਿੰਘ, ਨੇਤਰ ਸਿੰਘ, ਗੁਰਿੰਦਰ ਸਿੰਘ ਕਾਕਾ, ਸੁਖਵਿੰਦਰ ਸਿੰਘ, ਬਲਵੀਰ ਸਿੰਘ, ਜਗਪਾਲ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ ਕਰਮਾ, ਸੋਨੂੰ, ਜਗਤਾਰ ਸਿੰਘ, ਕਰਮ ਸਿੰਘ, ਅਮਰਜੀਤ ਸਿੰਘ, ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਮੁਨਸ਼ੀ, ਨਿਰਭੈ ਸਿੰਘ ਲਾਡੀ, ਸੁਖਦੇਵ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ ਤੋਂ ਇਲਾਵਾ ਸ਼ਾਮਲ ਹੋਏ ਕਾਂਗਰਸੀ ਪਰਿਵਾਰਾਂ ਦੇ ਮੈਂਬਰ ਸ਼ਾਮਲ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …