Saturday, August 29, 2026

ਡਿੱਪੂ ਹੋਲਡਰਾਂ ਨੇ ਆਪਣੀਆਂ ਮੰਗਾਂ ਸਬੰਧੀ ਦਿੱਤਾ ਯਾਦ ਪੱਤਰ

ਸੰਗਰੂਰ, 14 ਸਤੰਬਰ (ਜਗਸੀਰ ਲੌਂਗੋਵਾਲ) – ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਪੰਜਾਬ ਨੇ ਮੁੱਖ ਮੰਤਰੀ ਪੰਜਾਬ ਕਾਂਗਰਸ ਹਾਈ ਕਮਾਂਡ ਅਤੇ ਸੂਬੇ ਦੇ ਆਹਲਾ ਅਧਿਕਾਰੀਆਂ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੱਤਰ ਭੇਜ ਕੇ ਆਪਣੀਆਂ ਮੰਗਾਂ ਨੂੰ ਜਲਦ ਪੂਰੀਆਂ ਕੀਤੇ ਜਾਣ ਦੀ ਮੰਗ ਕੀਤੀ ਹੈ।

                 ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਅਤੇ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਮੰਗੀ ਨੇ ਦੱਸਿਆ ਕਿ ਮੌਜ਼ੂਦਾ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ ਕਿ ਮੌਜ਼ੂਦਾ ਜਨਤਕ ਵੰਡ ਪ੍ਰਣਾਲੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਡਿਪੂ ਹੋਲਡਰਾਂ ਦੀ ਰੋਜ਼ੀ ਰੋਟੀ ਲਈ ਮਿਹਨਤਾਨੇ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਲੈ ਕੇ ਅਨੇਕਾਂ ਵਾਰ ਸਮਰੱਥ ਅਧਿਕਾਰੀਆਂ ਤੋਂ ਇਲਾਵਾ ਖ਼ੁਰਾਕ ਮੰਤਰੀ ਭਾਰਤ ਭੂਸ਼ਨ ਆਸ਼ੂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ।ਪ੍ਰੰਤੂ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ।ਉਨਾਂ ਮੰਗ ਕੀਤੀ ਕਿ ਇਸ ਤੋਂ ਪਹਿਲਾਂ ਕਿ ਡਿਪੂ ਹੋਲਡਰ ਤਿੱਖੇ ਸੰਘਰਸ਼ ਦੇ ਰਾਹ ਪੈਣ, ਕੋਵਿਡ ਦੌਰਾਨ ਆਪਣੀ ਜਾਨਾਂ ਗਵਾਉਣ ਵਾਲੇ ਡਿਪੂ ਹੋਲਡਰਾਂ ਨੂੰ ਫ਼ਰੰਟ ਲਾਈਟ ਯੋਧੇ ਐਲਾਨ ਕੇ 50 ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਜੀਅ ਨੂੰ ਨੌਕਰੀ ਦਿੱਤੀ ਜਾਵੇ।ਕਣਕ ਦੀ ਸਪਲਾਈ ਮਹੀਨਾਵਾਰ ਕੀਤੀ ਜਾਵੇ ਅਤੇ ਇਸ ਵਿਚ ਹੋਰ ਵਸਤੂਆਂ ਸ਼ਾਮਲ ਕੀਤੀਆਂ ਜਾਣ।ਸੇਲਜ਼ਮੈਨ ਦੇ ਬਰਾਬਰ ਤਨਖ਼ਾਹ ਦਿੱਤੀ ਜਾਵੇ ਅਤੇ 25 ਮਈ ਨੂੰ ਖ਼ੁਰਾਕ ਮੰਤਰੀ ਨਾਲ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …