ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਯੁਵਰਾਜ ਨੇ ਪੰਜਾਬ ਸਟੇਟ ਯੋਗਾ ਸਪੋਰਟਸ ਚੈਂਪੀਅਨਸ਼ਿਪ 2021-
22 ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ ਹੈ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਯੁਵਰਾਜ ਨੇ ਯੋਗਾ ’ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਆਨਲਾਈਨ ਨੈਸ਼ਨਲ ਯੋਗਾ ਸਪੋਰਟਸ ਚੈਂਪੀਅਨਸ਼ਿਪ 2021-22 ’ਚ ਟੀਮ ਚੈਂਪੀਅਨਸ਼ਿਪ ’ਚ ਉਕਤ ਵਿਦਿਆਰਥੀ ਨੇ ਗੋਲਡ ਮੈਡਲ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਇਸ ਵਿਦਿਆਰਥੀ ਨੇ ਨਰਪਿੰਦਰ ਸਿੰਘ ਅੰਤਰਰਾਸ਼ਟਰੀ ਕੋਚ ਕੋਲੋਂ ਟੇ੍ਰਨਿੰਗ ਪ੍ਰਾਪਤ ਕੀਤੀ ਹੈ।
ਇਸ ਮੌਕੇ ਫ਼ਿਜ਼ੀਕਲ ਅਧਿਆਪਕ ਗੀਤੂ ਨੇ ਵੀ ਖਿਡਾਰੀ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਆਖਿਆ ਕਿ ਖਿਡਾਰੀ ਨੇ ਸਕੂਲ ਦਾ ਮਾਣ ਵਧਾਇਆ ਹੈ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media