ਜ਼ਿਲ੍ਹੇ ਦੇ ਹਰੇਕ ਬੂਥ ’ਤੇ 6,7 ਅਤੇ 21 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਕਪੂਰਥਲਾ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ
ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਯੋਗਤਾ ਮਿਤੀ 01.01.2022 ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ 01.11.2021 ਤੋਂ 30.11.2021 ਤੱਕ ਚਲਾਈ ਜਾ ਰਹੀ ਹੈ।ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 06 ਅਤੇ 07 ਤੇ 21 ਨਵੰਬਰ ਨੂੰ ਬੀ.ਐਲ.ਓ ਵਲੋਂ ਹਰ ਬੂਥ ’ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਉਕਤ ਤੋਂ ਇਲਾਵਾ ਵੋਟਰ ਸੂਚੀਆਂ ਵਿੱਚ ਸੁਧਾਰ ਲਿਆਉਣ ਅਤੇ ਸਾਰੇ ਯੋਗ ਨਾਗਰਿਕਾਂ ਦੀ ਬਤੌਰ ਰਜਿਸਟਰੇਸ਼ਨ ਕਰਨ ਦੇ ਟੀਚੇ ਨੂੰ ਮੁੱਖ ਰੱਖਦੇ ਹੋਏ ਵੋਟਰ ਹੈਲਪਲਾਈਨ ਐਪ ਲਾਂਚ ਕੀਤੀ ਗਈ ਹੈ।ਇਸ ਐਪ ਰਾਹੀਂ ਕੋਈ ਵੀ ਵਿਅਕਤੀ ਜੋ 01 ਜਨਵਰੀ ਨੂੰ 18 ਸਾਲ ਦਾ ਹੋ ਰਿਹਾ ਹੈ ਅਤੇ ਜਿਲ੍ਹਾ ਕਪੂਰਥਲਾ ਦਾ ਵਸਨੀਕ ਹੈ ਵਲੋਂ ਆਪਣੀ ਨਵੀਂ ਵੋਟ ਬਣਾਈ, ਕਟਵਾਈ ਜਾਂ ਦਰੁੱਸਤੀ ਕਰਵਾਈ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਇਸ ਐਪ ਤਹਿਤ ਉਕਤ ਕਾਰਵਾਈ ਦਾ ਟ੍ਰੇਕਿੰਗ ਸਟੇਟਸ ਵੀ ਪਤਾ ਕੀਤਾ ਜਾ ਸਕਦਾ ਹੈ ਤੇ ਈ-ਐਪਿਕ ਕਾਰਡ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ (ਕੇਵਲ ਸਾਲ 2021 ਦੌਰਾਨ 18-19 ਸਾਲ ਦੇ ਰਜਿਸਟਰਡ ਵੋਟਰਾਂ ਲਈ)।ਉਨ੍ਹਾਂ ਜ਼ਿਲ੍ਹੇ ਦੇ ਯੋਗ ਵਿਅਕਤੀਆਂ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਰਜਿਸਟਰੇਸ਼ਨ ਲਈ ਜਾਰੀ ਵੋਟਰ ਹੈਲਪਲਾਈਨ ਐਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਦਫ਼ਤਰ ਦੇ ਟੋਲ ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Punjab Post Daily Online Newspaper & Print Media