ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰਸ਼ਾਸ਼ਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਵੱਲੋਂ ਲੋਕਾਂ ਨੂੰ ਇਕੋ ਛੱਤ ਥੱਲੇ ਵੱਖ-ਵੱਖ
ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਡਿਜੀਟਲ ਢੰਗ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਦੀਆਂ ਧਾਰਾ 10 ਅਧੀਨ ਲਾਇਸੰਸ ਜਾਰੀ ਕਰਨ ਅਤੇ ਨਵਿਆਉਣ ਸਬੰਧੀ ਦੋ ਸੇਵਾਵਾਂ ਵੀ ਸੇਵਾ ਕੇਂਦਰਾਂ ਤੋਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।ਮੰਡੀ ਬੋਰਡ ਦੀ ਧਾਰਾ 10 ਅਧੀਨ ਲਾਇਸੰਸ ਜਾਰੀ ਕਰਨ ਲਈ 1050 ਰੁਪਏ ਅਤੇ ਲਾਇਸੰਸ ਨਵਿਆਉਣ ਲਈ 525 ਰੁਪਏ ਸੇਵਾ ਕੇਂਦਰਾਂ ਦੀ ਫੈਸੀਲੀਟੇਸ਼ਨ ਫੀਸ ਹੋਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ 17 ਸੇਵਾ ਕੇਂਦਰਾਂ ਵਿੱਚ ਇਹ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media