ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੁੂਲਜ ਐਂਡ ਐਸੋਸੀਏਸ਼ਨ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਦੇ ਕੈਂਪਸ
ਵਿੱਚ ਪਹਿਲਾ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਅਤੇ ਸੁਪਰੀਮ ਕੋਰਟ ਦੇ ਜੱਜ ਮਹੇਸ਼ ਗਰੋਵਰ ਨੇ ਕੀਤੀ।ਸਮਾਗਮ ਦੌਰਾਨ ਸਥਾਨਕ ਨਿਊ ਫਲਾਵਰਜ਼ ਪਬਲਿਕ ਸੀ.ਸਕੈ. ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੂੰ ਡਾਇਨੈਮਿਕ ਪ੍ਰਿੰਸੀਪਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ 25 ਸਾਲਾਂ ਤੋਂ ਸਿਖਿਆ ਦੇ ਖੇਤਰ ਵਿੱਚ ਸੇਵਾ ਨਿਭਾਅ ਰਹੇ ਹਨ ਅਤੇ ਇਸ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਕਰਕੇ ਉਨ੍ਹਾਂ ਨੂੰ ਸਨਮਾਨ ਹਾਸਲ ਹੋਇਆ ਹੈ।ਉਨਾਂ ਕਿਹਾ ਕਿ ਇਸ ਸਨਮਾਨ ਦੇ ਪਿਛੇ ਉਨ੍ਹਾਂ ਦੀ ਸਕੂਲ ਕਮੇਟੀ ਦੇ ਐਮ.ਡੀ ਹਰਪਾਲ ਸਿੰਘ ਯੂ.ਕੇ ਤੇ ਸਕੂਲ ਦੀ ਸਮੂਹ ਟੀਮ ਦਾ ਪੂਰਾ ਸਹਿਯੋਗ ਹੈ।
ਇਸ ਮੌਕੇ ਤੇ ਸੰਤ ਬਲਬੀਰ ਸਿੰਘ ਸੀਚੇਵਾਲ, ਪਦਮਸ੍ਰੀ ਸੁਰਜੀਤ ਪਾਤਰ, ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਹੋਰ ਉਘੀਆਂ ਸ਼ਖਸ਼ੀਅਤਾਂ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media