Monday, March 30, 2026

ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਸ਼ੁਰੂ

ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਵਿਚੋਂ ਪਹਿਲੀ ਪੁਜੀਸ਼ਨ ਪ੍ਰਾਪਤੀ ਲਈ ਸਰਕਾਰੀ ਸਕੂਲਾਂ ਦੇ ਮੁੱਖੀ, ਅਧਿਆਪਕ ਅਤੇ ਵਿਦਿਆਰਥੀ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ।ਸਰਵੇਖਣ ਦੌਰਾਨ ਸਰਕਾਰੀ ਸਕੂਲਾਂ ਦੇ ਨਾਲ-ਨਾਲ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ, ਕੇਂਦਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਜਾਣਾ ਹੈ।ਸਰਵੇਖਣ ਵਿੱਚੋਂ ਸੂਬੇ ਨੂੰ ਪਹਿਲੀ ਪੁਜੀਸ਼ਨ ‘ਤੇ ਪਹੁੰਚਾਉਣ ਲਈ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁੱਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੀ ਸਰਵੇਖਣ ਲਈ ਜਾਗਰੂਕ ਅਤੇ ਤਿਆਰ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਸ਼ੁਰੂ ਕੀਤਾ ਗਿਆ ਹੈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿਖਲਾਈ ਸੈਮੀਨਾਰ ਦੌਰਾਨ ਪੜ੍ਹੋ ਪੰਜਾਬ ਟੀਮ ਦੇ ਰਿਸੋਰਸ ਪਰਸਨਾਂ ਵੱਲੋਂ ਸਰਵੇਖਣ ਟੈਸਟ ਦੀ ਰੂਪ ਰੇਖਾ ਅਤੇ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਨੁਕਤੇ ਅਧਿਆਪਕਾਂ ਨਾਲ ਵਿਸਥਾਰ ‘ਚ ਸਾਂਝੇ ਕੀਤੇ ਜਾਣਗੇ।
                 ਜਿਥੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਵਲੋਂ ਧਾਰ-2 ਵਿਖੇ ਚੱਲ ਰਹੇ ਸੈਮੀਨਾਰ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਗਿਆ। ਉਥੇ ਹੀ ਡਿਪਟੀ ਡੀ.ਈ.ਓ ਸੈਕੰਡਰੀ ਰਾਜੇਸਵਰ ਸਲਾਰੀਆ ਵਲੋਂ ਐਕਸਫੋਰਡ ਸਕੂਲ ਵਿਖੇ ਚੱਲ ਰਹੇ ਨਿੱਜੀ ਸਕੂਲਾਂ ਦੇ ਅਧਿਆਪਕਾਂ ਦੇ ਸੈਮੀਨਾਰ ਲਗਾ ਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਤੇ ਡੀ.ਐਮ ਅੰਗਰੇਜ਼ੀ ਸਮੀਰ ਸਰਮਾ, ਡੀ.ਐਮ ਗਣਿਤ ਅਮਿਤ ਵਸ਼ਿਸ਼ਟ, ਡੀ.ਐਮ ਸਾਇੰਸ ਸੰਜੀਵ ਸ਼ਰਮਾ, ਡੀ.ਐਮ ਹਿੰਦੀ ਰਮੇਸ਼ ਕੁਮਾਰ, ਜਿਲ੍ਹਾ                          ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਵਨੀਤ ਮਹਾਜਨ, ਸਟੈਨੋ ਤਰੁਣ ਪਠਾਨੀਆ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …