ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ
ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਮੌਜ਼ੂਦ ਹਨ, ਜਿਨ੍ਹਾਂ ਦੀ ਸੇਵਾ-ਸੰਭਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰ ਰਹੀ ਹੈ।ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵੀ ਸ਼ਾਮਲ ਹੈ, ਜਿਸ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।ਉਨ੍ਹਾਂ ਆਸ ਪ੍ਰਗਟਾਈ ਕਿ ਅਮੀਰ ਸਿੰਘ ਗੁਰਦੁਆਰਾ ਸਾਹਿਬਾਨ ਦਾ ਪੰਥਕ ਮਰਯਾਦਾ ਅਨੁਸਾਰ ਪ੍ਰਬੰਧ ਕਰਨ ਦੇ ਨਾਲ-ਨਾਲ ਪਾਕਿਸਤਾਨ ਅੰਦਰ ਵੱਸਦੇ ਘੱਟਗਿਣਤੀ ਸਿੱਖਾਂ ਦੇ ਮਸਲਿਆਂ ਸਬੰਧੀ ਵੀ ਸੰਜ਼ੀਦਾ ਪਹੁੰਚ ਅਪਣਾਉਂਦੇ ਰਹਿਣਗੇ ਅਤੇ ਪੂਰੇ ਵਿਸ਼ਵ ਵਿਚ ਵੱਸਦੀਆਂ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸੇਵਾ ਕਰਨਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਕਾਸ ਸਿੰਘ ਨੂੰ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨਿਯੁੱਕਤ ਹੋਣ ’ਤੇ ਮੁਬਾਰਕਬਾਦ ਦਿੱਤੀ।ਉਨਾਂ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਤਵੰਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media