ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) -ਸਬ ਡਵੀਜਨ ਸਮਰਾਲਾ ਦੇ ਬਿਜਲੀ ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ
‘ਤੇ ਸ਼ਿਕਾਇਤ ਘਰ ਸਮਰਾਲਾ ਵਿਖੇ ਮੈਨੇਜਮੈਂਟ ਦੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਨੀਤੀਆਂ ਖਿਲਾਫ ਰੋਸ ਧਰਨਾ ਦੇ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ।
ਧਰਨੇ ਦੀ ਪ੍ਰਧਾਨਗੀ ਪੈਨਸ਼ਨਰਜ਼ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਸਿਕੰਦਰ ਸਿੰਘ ਨੇ ਕੀਤੀ।ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ 13 ਸੂਤਰੀ ਮੰਗਾਂ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।ਮੈਨੇਜਮੈਂਟ ਨਾਲ ਕੀਤੀਆਂ ਮੀਟਿੰਗਾਂ ਵਿੱਚ ਸਹਿਮਤੀਆਂ ਹੋ ਜਾਣ ਦੇ ਬਾਵਜ਼ੂਦ ਮੈਨੇਜਮੈਂਟ ਵਲੋਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ।ਮੁੱਖ ਮੰਗਾਂ ਵਿੱਚ 1 ਜਨਵਰੀ 2012 ਤੋਂ ਰਹਿੰਦੇ ਪੇਅ ਬੈਂਡ ਜਾਰੀ ਕਰਨਾ, ਪੈਨਸ਼ਨਰਾਂ ਅਤੇ ਮੁਲਾਜ਼ਮਾਂ ਲਈ ਕੈਸ਼ਲੈਸ ਮੈਡੀਕਲ ਸਕੀਮ ਲਾਗੂ ਕੀਤੀ ਜਾਵੇ, ਨਵੇਂ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਬਿਜਲੀ ਬਿੱਲਾਂ ਵਿੱਚ ਰਿਆਇਤ ਦਿੱਤੀ ਜਾਵੇ, 1 ਜਨਵਰੀ 2016 ਤੋਂ ਮੁਲਾਜ਼ਮਾਂ ਨੂੰ ਪੇਅ ਸਕੇਲ ਤੁਰੰਤ ਲਾਗੂ ਕੀਤੇ ਜਾਣ, ਰਹਿੰਦੇ ਮਹਿੰਗਾਈ ਭੱਤੇ ਦੀ ਤੁਰੰਤ ਅਦਾਇਗੀ ਕੀਤੀ ਜਾਵੇ, ਪਟਿਆਲਾ ਸਰਕਲ ਦੇ ਮੁੜ ਡਿਸਮਿਸ ਕੀਤੇ ਆਗੂਆਂ ਨੂੰ ਬਹਾਲ ਕੀਤਾ ਜਾਵੇ, 33 ਫੀਸਦ ਪੈਨਸ਼ਨ ਕਟੌਤੀ ਬੰਦ ਕੀਤੀ ਜਾਵੇ ਆਦਿ ਮੰਗਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ 13 ਤੋਂ 20 ਸਤੰਬਰ ਤੱਕ ਡਵੀਜਨ ਪੱਧਰ ਦੇ ਧਰਨੇ/ਮੁਜਾਹਰੇ ਤੋਂ ਬਾਅਦ 29 ਸਤੰਬਰ ਨੂੰ ਮੁੱਖ ਦਫਤਰ ਪਟਿਆਲਾ ਦੇ ਤਿੰਨੇ ਗੇਟਾਂ ‘ਤੇ ਸਵੇਰੇ 8 ਵਜੇ ਤੋਂ ਸ਼ਾਮ 3 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਧਰਨੇ ਵਿੱਚ ਸ਼ਾਮਲ ਸਾਥੀਆਂ ਵਲੋਂ 27 ਸਤੰਬਰ ਦੇ ਕਿਸਾਨਾਂ ਵਲੋਂ ਦਿੱਤੇ ‘ਭਾਰਤ ਬੰਦ’ ਦੇ ਸੱਦੇ ਦੀ ਡਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਰੋਸ ਪ੍ਰਦਰਸ਼ਨ ਨੂੰ ਮੁਲਾਜ਼ਮ ਆਗੂਆਂ ਭੁਪਿੰਦਰਪਾਲ ਸਿੰਘ, ਜਗਤਾਰ ਸਿੰਘ, ਜਸਵੰਤ ਸਿੰਘ, ਹਰਪਾਲ ਸਿੰਘ, ਇੰਜ: ਪ੍ਰੇਮ ਸਿੰਘ, ਇੰਜ: ਜੁਗਲ ਕਿਸ਼ੋਰ, ਮੋਹਣ ਸਿੰਘ ਮਾਂਗਟ, ਸੰਗਤ ਸਿੰਘ ਸੇਖੋਂ ਦਰਸ਼ਨ ਸਿੰਘ, ਇੰਜ: ਹਰਚਰਨ ਸਿੰਘ, ਮਾਸਟਰ ਕੁਲਵੰਤ ਸਿੰਘ ਤਰਕ ਤੋਂ ਇਲਾਵਾ ਸੂਬਾ ਪ੍ਰਧਾਨ ਭਰਪੂਰ ਸਿੰਘ ਨੇ ਸੰਬੋਧਨ ਕੀਤਾ ਅਤੇ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ 13 ਸੂਤਰੀ ਮੰਗ ਪੱਤਰ ਵਿੱਚ ਦਰਜ਼ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸਮਰਾਲਾ ਸਬ ਡਵੀਜ਼ਨ ਦੇ ਸਮੂਹ ਪੈਨਸ਼ਨਰ ਅਤੇ ਮੁਲਾਸ਼ਮ ਵੱਡੀ ਗਿਣਤੀ ‘ਚ 29 ਸਤੰਬਰ ਦੇ ਪਟਿਆਲੇ ਦੇ ਰੋਸ ਧਰਨੇ ਵਿੱਚ ਸ਼ਮੂਲੀਅਤ ਕਰਨਗੇ।ਸਟੇਜ਼ ਦੀ ਕਾਰਵਾਈ ਇੰਜ: ਸੁਖਦਰਸ਼ਨ ਸਿੰਘ ਸਿੰਘ ਬਾਖੂਬੀ ਨਿਭਾਈ।
ਅਖੀਰ ਵਿੱਚ ਸਿਕੰਦਰ ਸਿੰਘ ਪ੍ਰਧਾਨ ਨੇ ਧਰਨੇ ਵਿੱਚ ਸ਼ਾਮਲ ਸਾਥੀਆਂ ਦਾ ਧੰਨਵਾਦ ਕੀਤਾ ਅਤੇ 29 ਸਤੰਬਰ ਦੇ ਧਰਨੇ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media