ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਧਾਰਮਿਕ ਸਮਾਗਮ ਕਰਵਾਇਆ ਗਿਆ।ਪ੍ਰਿੰਸਪਲ ਨਾਨਕ ਸਿੰਘ ਦੇ ਸਹਿਯੋਗ ਸਦਕਾ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਦੇ ਕੀਰਤਨੀ ਜਥੇ ਨੇ ਗੁਰੂ ਜਸ ਗਾਇਨ ਗਾਇਨ ਕੀਤਾ।
ਪ੍ਰਿੰਸਪਲ ਨਾਨਕ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਰਵਉਚ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਗਮਨ ਦੁਨੀਆਂ ਦੇ ਇਤਿਹਾਸ ’ਚ ਇਕ ਪ੍ਰਮੁੱਖ ਅਸਥਾਨ ਰੱਖਦਾ ਹੈ।ਉਨ੍ਹਾਂ ਕਿਹਾ ਕਿ ਦੇਹਧਾਰੀ ਗੁਰੂ ਦੀ ਪ੍ਰਥਾ ਨੂੰ ਖ਼ਤਮ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਨੇ ‘ਸਭੁ ਸਿੱਖਣ ਕੋ ਹੁਕਮ ਹੈ, ਗੁਰੂ ਮਾਨਿਓ ਗ੍ਰੰਥ’ ਦਾ ਸਿੱਖਾਂ ਨੂੰ ਹੁਕਮ ਦਿੱਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media