Sunday, March 29, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡਾਂ ‘ਚ ਮੁਫਤ ਕਾਨੂੰਨੀ ਸਹਾਇਤਾ ਸੈਮੀਨਾਰ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮੁਹੰਮਦ ਗੁਲਜ਼ਾਰ ਦੀ ਅਗਵਾਈ ਹੇਠ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਿੰਡ ਛਤਬਾਲ, ਜੰਡਵਾਲ, ਬੁਗੰਲ, ਬੰਧਾਨੀ ਅਤੇ ਹਰਿਆਲ ਦੇ ਵਿੱਚ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਲਗਾਏ ਗਏ।
                      ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਪਿੰਡ ਦੇ ਲੋਕਾਂ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜਾ ਸਕੀਮ ਲੋਕ ਅਦਾਲਤਾਂ/ ਸਥਾਈ ਲੋਕ ਅਦਾਲਤਾਂ, ਮੈਡੀਏਸ਼ਨ ਅਤੇ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਹਰ ਤਰਾਂ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ।ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਜਾਂ ਦਫ਼ਤਰ ਦੀ ਈ-ਮੇਲ dtlsa.ptk@punjab.gov.in `ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੋਕੇ ਪਿੰਡਾਂ ਦੇ ਸਰਪੰਚ ਵੀ ਮੌਜ਼ੂਦ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …