ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਅੱਜ ਇੰਡੀਅਨ ਨੇਵੀ ਵਲੋਂ ਐਨ.ਸੀ.ਸੀ ਵਿੰਗ (ਨੇਵਲ) ’ਚ 100 ਤੋਂ ਵਧੇਰੇ ਵਿਦਿਆਰਥੀਆਂ ਦੀ
ਚੋਣ ਉਪਰੰਤ ਉਨ੍ਹਾਂ ਨੂੰ ਨੇਵੀ ਦੀਆਂ ਮੁੱਢਲੀਆਂ ਸਿੱਖਿਆਵਾਂ ਅਤੇ ਸਿਖਲਾਈ ਦਿੱਤੀ ਗਈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਇਸ ਐਨਰੋਲਮੈਂਟ ਦੀ ਪ੍ਰਕਿਰਿਆ ਭਾਰਤੀ ਜਲ ਸੈਨਾ ਦੇ ਅਧਿਕਾਰੀਆਂ ਵਲੋਂ ਕਾਲਜ ਦੇ ਸਟਾਫ਼ ਨਾਲ ਮਿਲ ਕੇ ਸੰਪਨ ਕੀਤੀ ਗਈ।ਟਰੇਨਿੰਗ ਵਿੱਚ ਗਰੈਜ਼ੂਏਟ ਕਲਾਸਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਡਾ. ਇਕਬਾਲ ਸਿੰਘ ਐਸੋਸੀਏਟ ਪ੍ਰੋਫੈਸਰ ਭੌਤਿਕ ਵਿਗਿਆਨ ਜੋ ਕਿ ਐਸੋਸੀਏਟ ਐਨ.ਸੀ.ਸੀ ਅਫ਼ਸਰ ਏ.ਐਨ.ਓ ਹਨ, ਨੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਭਾਰਤੀ ਫ਼ੌਜ ’ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਅਤੇ ਅਨੁਸ਼ਾਸ਼ਨ ’ਚ ਰਹਿਣ ਅਤੇ ਦੇਸ਼ ਸੇਵਾ ਲਈ ਪ੍ਰੇਰਿਤ ਕੀਤਾ।ਭਾਰਤੀ ਜਲ ਸੈਨਾ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦੀ ਘੋਖ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਅਤੇ ਸਮਾਜ ਲਈ ਐਨ.ਸੀ.ਸੀ ਦੇ ਫਾਇਦਿਆਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ।
ਪ੍ਰੋਗਰਾਮ ਮੌਕੇ ਉਨਾਂ ਸੀਨੀਅਰ ਕੈਡਿਟਾਂ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਲਈ ਰੈਂਕਾਂ ਨਾਲ ਸਨਮਾਨਿਤ ਵੀ ਕੀਤਾ ਗਿਆ, ਜਿਨ੍ਹਾਂ ਨੇ ਪਿਛਲੇ ਵਿੱਦਿਅਕ ਸਾਲ ’ਚ ਹਿੱਸਾ ਲਿਆ ਸੀ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media