Friday, July 31, 2026

ਖ਼ਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਦੀ ਵਿਦਿਆਰਥਣ ਨੇ ਹਾਈ ਜੰਪ’ਚ ਜਿੱਤਿਆ ਕਾਂਸੇ ਦਾ ਤਮਗਾ

ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਪਹਿਲੇ ਓਪਨ ਪੰਜਾਬ ਅੰਡਰ-23 ਅਥਲੈਟਿਕ ਚੈਂਪੀਅਨਸ਼ਿਪ ਟੂਰਨਾਮੈਂਟ ’ਚ ਹਾਈ ਜੰਪ ਈਵੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਜ਼ਿਲੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
                      ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣ ਆਂਚਲ ਸ਼ਰਮਾ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਹ ਚੈਂਪੀਅਨਸ਼ਿਪ ਜੋ ਕਿ ਸੰਗਰੂਰ ਵਿਖੇ ਹੀਰੋ ਸਟੇਡੀਅਮ ਵਿਖੇ ਆਯੋਜਿਤ ਕੀਤੀ ਗਈ ਸੀ।ਉਸ ਵਿੱਚ ਆਂਚਲ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੇ ਦਾ ਤਮਗਾ ਹਾਸਲ ਕੀਤਾ ਹੈ।
ਇਸ ਮੌਕੇ ਸਕੂਲ ਡੀ.ਪੀ.ਈ ਬੀਬੀ ਪੂਨਮ ਰਾਣੀ ਵੀ ਮੌਜੂਦ ਸਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …