ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜੀ.ਪੀ.ਐਫ ਧਰਮਸ਼ਾਲਾ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਵਲੋਂ ਲਗਾਏ ਰੁਜ਼ਗਾਰ ਮੇਲੇ ਵਿੱਚ ਸਥਿਤੀ
ਉੁਸ ਸਮੇਂ ਤਣਾਅਪੂਰਨ ਬਣ ਗਈ, ਜਦੋਂ ਅਧਿਆਪਨ ਕਾਰਜ਼ ਨਿਭਾਉਣ ਦੀਆਂ ਉੱਚ ਯੋਗਤਾਵਾਂ ਰੱਖਦੇ ਵੱਡੀ ਗਿਣਤੀ ਬੇਰੁਜ਼ਗਾਰ ਬੀ.ਐਡ.ਟੈਟ ਪਾਸ ਅਧਿਆਪਕ ਆਪਣੀਆਂ ਮੰਗਾਂ ਨਾਲ ਸੰਬੰਧਿਤ ਚਾਰਟ, ਬੈਨਰ ਲੈ ਕੇ ਨਾਅਰੇਬਾਜੀ ਕਰਦੇ ਹੋਏ ਇਸ ਰੁਜ਼ਗਾਰ ਮੇਲੇ ਵਿੱਚ ਦਾਖਲ ਹੋ ਗਏ।
ਯੂਨੀਅਨ ਆਗੂ ਕੁਲਦੀਪ ਸਿੰਘ ਭੁਟਾਲ ਦੀ ਅਗਵਾਈ ਵਿੱਚ ਆਏ ਬੇਰੁਜ਼ਗਾਰਾਂ ਨੇ ਦੋਸ਼ ਲਾਇਆ ਕਿ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸੰਗਰੂਰ ਅਤੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪੁਲਿਸ ਦੀਆਂ ਡਾਂਗਾਂ ਦਾ ਸੇਕ ਝੱਲ ਰਹੇ ਹਨ।ਉਨਾਂ ਖਿਲਾਫ ਪਰਚੇ ਦਿੱਤੇ ਜਾ ਰਹੇ ਹਨ।ਕਰੀਬ ਸਾਢੇ ਅੱਠ ਮਹੀਨਿਆਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਗੇਟ ‘ਤੇ ਮੋਰਚਾ ਜਾਰੀ ਹੈ।ਜਿਥੋਂ ਸਿੱਖਿਆ ਮੰਤਰੀ ਲਾਪਤਾ ਹਨ।ਦੂਜੇ ਪਾਸੇ ਫਾਜ਼ਿਲਕਾ ਦਾ ਬੇਰੁਜ਼ਗਾਰ ਨੌਜਵਾਨ ਮੁਨੀਸ਼ ਕੁਮਾਰ 21 ਅਗਸਤ ਤੋਂ ਸੰਗਰੂਰ ਵਿਖੇ ਹੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉਪਰ ਚੜਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਬੇਰੁਜ਼ਗਾਰ 19 ਅਤੇ 23 ਸਤੰਬਰ ਨੂੰ ਮੁੜ ਮੋਤੀ ਮਹਿਲ ਜਾਣਗੇ।
ਗੋਰਖਾ ਕੋਟੜਾ, ਸੁਖਪਾਲ ਖਾਨ, ਹਰਦੀਪ ਭੁਟਾਲ, ਦੀਪ ਲਹਿਰਾ, ਗੁਰਤੇਜ ਖਾਈ, ਰਾਜਵੀਰ ਕੌਰ ਦੇਹਲਾ, ਪਰਮਜੀਤ ਕੌਰ, ਪਰਮਿੰਦਰ ਕੌਰ, ਮਨਵੀਰ ਕੌਰ, ਕਿਰਨਾਂ, ਜਸਵੀਰ ਕੌਰ, ਮਨਦੀਪ ਕੌਰ, ਅਵਤਾਰ ਸਿੰਘ ਆਦਿ ਵੀ ਰੋਸ ਮੁਜ਼ਾਹਰਾ ਕਰਨ ਵਾਲਿਆਂ ਵਿੱਚ ਸ਼ਾਮਲ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media