Friday, June 13, 2025
Breaking News

40 ਸਾਬਕਾ ਫ਼ੌਜੀਆਂ ਨੂੰ ਬੀਬੀ ਜਗੀਰ ਕੌਰ ਨੇ ਸੇਵਾ ਦਲ ਦੇ ਦਿੱਤੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 40 ਸਾਬਕਾ ਫ਼ੌਜੀਆਂ ਨੂੰ ਸੇਵਾ ਦਲ ’ਚ ਸੇਵਾਵਾਂ ਲਈ ਨਿਯੁੱਕਤੀ ਪੱਤਰ ਦਿੱਤੇ ਗਏ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ ਅਤੇ ਲੱਖਾਂ ਸੰਗਤਾਂ ਹਰ ਰੋਜ਼ ਦੇਸ਼ ਦੁਨੀਆਂ ਤੋਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਪਹੁੰਚਦੀਆਂ ਹਨ।ਸੰਗਤਾਂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾਣ ਇਸ ਲਈ ਸਾਰਿਆਂ ਨੂੰ ਆਪਣੀ ਸੇਵਾ ਗੁਰੂ ਦੀ ਭੈਅ ਭਾਵਨੀ ਵਿਚ ਨਿਭਾਉਣੀ ਚਾਹੀਦੀ ਹੈ।
                   ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸਿਮਰਜੀਤ ਸਿੰਘ ਕੰਗ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਹਰਭਜਨ ਸਿੰਘ ਵਕਤਾ ਹਾਜ਼ਰ ਸਨ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …