ਰਾਜਪਾਲ ਪੰਜਾਬ ਵਲੋ ਕੈਪਟਨ ਦਾ ਅਸਤੀਫਾ ਮਨਜ਼ੂਰ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਅਹੁੱਦੇ ਤੋਂ ਦਿੱਤਾ ਗਿਆ ਅਸਤੀਫਾ

ਰਾਜਪਾਲ ਪੰਜਾਬ ਵਲੋ ਮਨਜ਼ੂਰ ਕਰ ਲ਼ਿਆ ਗਿਆ ਹੈ।ਅਸਤੀਫਾ ਦੇਣ ਉਪਰੰਤ ਉਨਾਂ ਨੇ ਚੰਡੀਗੜ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਾਰਟੀ ਹਾਈ ਕਮਾਂਡ ਵਲੋਂ ਜ਼ਲੀਲ ਕੀਤਾ ਗਿਆ ਹੈ।ਕੈਪਟਨ ਨੇ ਕਿਹਾ ਕਿ ਪਹਿਲਾਂ ਦੋ ਵਾਰ ਹਾਈ ਕਮਾਂਡ ਨੇ ਪੰਜਾਬ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਹੁਣ ਮੁੜ ਵਿਧਾਇਕ ਦਲ ਦੀ ਮੀਟਿੰਗ ਕੀਤੀ ਜਾ ਰਹੀ ਹੈ।ਇਸ ਲਈ ਉਹਨਾਂ ਨੇ ਕਾਂਗਰਸ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਕਹਿ ਦਿੱਤਾ ਕਿ ਮੁੱਖ ਮੰਤਰੀ ਵਜੋਂ ਆਪਣਾ ਅਸਤੀਫਾ ਦੇ ਰਹੇ ਹਨ।ਉਹ ਹੁਣ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਬਣਾ ਸਕਦੇ ਹਨ, ਜਿਸ ‘ਤੇ ਉਨਾਂ ਨੂੰ ਵਿਸ਼ਵਾਸ਼ ਹੈ।ਉਨਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਵਿੱਚ ਹੀ ਰਹਿਣਗੇ।ਭਵਿੱਖੀ ਰਣਨੀਤੀ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮਸ਼ਵਰਾ ਕਰਕੇ ਕੋਈ ਫੈਸਲਾ ਲੈਣਗੇ।
Punjab Post Daily Online Newspaper & Print Media