Wednesday, June 24, 2026

ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਕੀਤਾ ਜਾਵੇਗਾ ਵਿਰੋਧ – ਕੈਪਟਨ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਹੈ ਉਹ ਨਾਕਾਬਿਲ ਅਤੇ ਅਸਥਿਰ ਵਿਅਕਤੀ ਹੈ।ਜੋ ਇੱਕ ਮੰਤਰਾਲਾ ਨਹੀਂ ਸੰਭਾਲ ਸਕੇ, ਉਹ ਪੰਜਾਬ ਕਿਵੇਂ ਸੰਭਾਲਣਗੇ।ਉਨਾਂ ਕਿਹਾ ਕਿ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦੋਸਤ ਅਤੇ ਪਾਕਿ ਆਰਮੀ ਚੀਫ ਬਾਜਵਾ ਨੂੰ ਮਿਲਦੇ ਹਨ।ਜੋ ਦੇਸ਼ ਦੀ ਸੁਰੱਖਿਆ ਲਈ ਖਤਰਾ ਹੋ ਸਕਦਾ ਹੈ।ਉਨਾਂ ਕਿਹਾ ਕਿ ਅਗਰ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਂਦਾ ਹੈ ਤਾਂ ਇਹ ਪੰਜਾਬ ਦੀ ਤਬਾਹੀ ਦਾ ਸਬੱਬ ਬਣੇਗਾ।ਇਸ ਲਈ ਅਜਿਹੇ ਵਿਅਕਤੀ ਦੀ ਹਮਾਇਤ ਕੀਤੇ ਜਾਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ।ਕੈਪਟਨ ਨੇ ਇਹ ਵੀ ਕਿਹਾ ਕਿ ਉਹ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਵਿਰੋਧ ਕਰਨਗੇ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …