ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਅਹੁੱਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵੇਂ ਮੁੱਖ ਮੰਤਰੀ ਦੀ ਚੋਣ
ਲਈ ਅੱਜ ਸਵੇਰੇ 11.00 ਵਜੇ ਹੋਣ ਵਾਲੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਰੱਦ ਹੋਣ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਾਂਗਰਸ ਹਾਈ ਕਮਾਂਡ ਵਲੋਂ ਕੀਤਾ ਜਾਵੇਗਾ।ਇਸ ਉਪਰੰਤ ਕਾਂਗਰਸ ਪਾਰਟੀ ਦੇ ਦੋ ਕੇਂਦਰੀ ਆਬਜ਼ਰਵਰਾਂ ਵਲੋਂ ਵੱਖ-ਵੱਖ ਵਿਧਾਇਕਾਂ ਨਾਲ ਮੀਟਿੰਗ ਕਰ ਕੇ ਉਨਾਂ ਦੇ ਵਿਚਾਰ ਲਏ ਗਏ।ਇਸੇ ਦੌਰਾਨ ਦਿੱਲੀ ਵਿਖੇ ਹਾਈ ਕਮਾਂਡ ਵਲੋਂ ਮੁੱਖ ਮੰਤਰੀ ਦੀ ਚੋਣ ਸਬੰਧੀ ਮਗਜ਼ ਖਪਾਈ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਸਿੱਖ ਹੋਵੇ ਜਾਂ ਹਿੰਦੂ ਇਸ ਸਬੰਧੀ ਪੇਚ ਫਸਿਆ ਹੋਇਆ ਹੈ।ਇਸ ਤਰਾਂ ਮੁੱਖ ਮੰਤਰੀ ਦਾ ਐਲਾਨ ਕਰਨ ਲਈ ਵੱਖ-ਵੱਖ ਪਹਿਲੂਆਂ `ਤੇ ਗਹਿਰਾਈ ਨਾਲ ਚਰਚਾ ਕੀਤੀ ਜਾ ਰਹੀ ਹੈ।ਉਧਰ ਸਿੱਧੂ ਧੜੇ ਦੀ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਵਿਧਾਇਕ ਪ੍ਰਗਟ ਸਿੰਘ ਅਤੇ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵਲੋਂ ਨਵੇਂ ਮੁੱਖ ਮੰਤਰੀ ਦਾ ਐਲਾਨ ਤਕਰੀਬਨ ਇੱਕ ਘੰਟੇ ‘ਚ ਕਰ ਦਿੱਤਾ ਜਾਵੇਗਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media