ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਨੇ ਕੇਂਦਰ ਸਰਕਾਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪਵਿੱਤਰ ਅਸਥਾਨ ਗੁ: ਸ੍ਰੀ ਕਰਤਾਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਅਮਰਜੀਤ ਸਿੰਘ ਬਾਂਗਾ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਕਰਕੇ ਮਾਰਚ ਮਾਰਚ 2020 ਵਿੱਚ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਸੀ।ਪਰ ਹੁਣ ਕੋਰੋਨਾ ਮਹਾਮਾਰੀ ਘਟਣ ਕਾਰਨ ਸਭਨਾਂ ਧਰਮਾਂ ਦੀਆ ਸੰਗਤਾਂ ਲਈ ਪਵਿੱਤਰ ਅਸਥਾਨ ਖੋਲ੍ਹ ਦਿੱਤੇ ਗਏ ਹਨ।ਇਸ ਲਈ ਨਾਨਕ ਨਾਮ ਲੇਵਾ ਸੰਗਤਾਂ ਵੀ 22 ਸਤੰਬਰ ਨੂੰ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤਿ ਦਿਵਸ ਅਤੇ ਨਵੰਬਰ ਵਿੱਚ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਗੁ: ਸ੍ਰੀ ਕਰਤਾਰ ਸਾਹਿਬ ਵਿਖੇ ਮਨਾਉਣ ਲਈ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ।ਉਹਨਾਂ ਕਿਹਾ ਕਿ ਇਸ ਲਾਂਘੇ ਨੂੰ ਪਾਕਿ ਸਰਕਾਰ ਵਲੋਂ ਖੋਲ੍ਹਣ ਦਾ ਐਲਾਨ ਕੀਤਾ ਜਾ ਚੁੱਕਾ ਹੈ, ਪਰ ਅਜੇ ਤੱਕ ਭਾਰਤ ਸਰਕਾਰ ਵਲੋਂ ਇਸ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਹਨਾਂ ਸਿੱਖ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰ ਸਾਹਿਬ ਦਾ ਲਾਂਘਾ ਛੇਤੀ ਤੋਂ ਛੇਤੀ ਖੋਲ਼੍ਹਿਆ ਜਾਵੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …