ਨਵਾਂਸ਼ਹਿਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਅਤੇ ਇਸ ਦੇ ਯੋਗ ਪ੍ਰਬੰਧਨ ਲਈ ਨਵਾਂ
ਉਪਰਾਲਾ ਕਰਦਿਆਂ ਐਮ-ਸੰਵਾਦ (ਮੋਬਾਇਲ ਸੰਵਾਦ) ਦੀ ਸ਼ੁਰੂਆਤ ਕੀਤੀ ਹੈ।ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੋਬਾਇਲ ਸੰਵਾਦ ਨਾਲ ਕਿਸਾਨਾਂ ਦੀਆਂ ਪਰਾਲੀ ਸਬੰਧੀ ਸਮੱਸਿਆਵਾਂ ਦਾ ਹੱਲ ਘਰ ਬੈਠੇ ਹੀ ਹੋਵੇਗਾ।ਇਸ ਉਪਰਾਲੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨਾਲ ਸਬੰਧਤ ਵਿਸ਼ਿਆਂ ’ਤੇ 21, 24 ਤੇ 30 ਸਤੰਬਰ ਅਤੇ 5 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਤੋਂ 3.45 ਵਜੇ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
21 ਸਤੰਬਰ ਨੂੰ ਫ਼ਸਲ ਵਿਗਿਆਨ, 24 ਸਤੰਬਰ ਨੂੰ ਜ਼ਮੀਨ ਦੀ ਸਿਹਤ, 30 ਸਤੰਬਰ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਅਤੇ 5 ਅਕਤੂਬਰ ਨੂੰ ਕੀੜਿਆਂ ਦੀ ਰੋਕਥਾਮ ਸਬੰਧੀ ਪ੍ਰੋਗਰਾਮ ਕਰਵਾਏ ਜਾਣਗੇ।ਹਰੇਕ ਪ੍ਰੋਗਰਾਮ ਤੋਂ ਪਹਿਲਾਂ ਕਿਸਾਨ ਵੀਰਾਂ ਨੂੰ ਆਪਣੇ ਮੋਬਾਇਲ ਫੋਨ ਤੋਂ 78786-91010 ਨੰਬਰ ’ਤੇ ਮਿਸਡ ਕਾਲ ਕਰਕੇ ਰਜਿਸਟਰ ਹੋਣ ਦਾ ਸੰਦੇਸ਼ ਪ੍ਰਾਪਤ ਕਰਨਾ ਹੋਵੇਗਾ।ਉਨ੍ਹਾਂ ਜ਼ਿਲ੍ਹੇ ਦੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਨਾਲ ਜੁੜ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800-180-1551 ‘ਤੇ ਸਵੇਰੇ 6 ਵਜੇ ਤੋਂ ਸ਼ਾਮ 10 ਵਜੇ ਤੱਕ ਖੇਤੀਬਾੜੀ ਸਬੰਧੀ ਕੋਈ ਵੀ ਸਲਾਹ ਲਈ ਜਾ ਸਕਦੀ ਹੈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media