Wednesday, April 29, 2026

ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਨਣ ‘ਤੇ ਦਲਿਤਾਂ ‘ਚ ਖੁਸ਼ੀ ਦੀ ਲਹਿਰ

ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਹਾਈਕਮਾਂਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਅੱਜ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ  ਖਬਰ ਆਉਂਦਿਆਂ ਹੀ ਦਲਿਤਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਜਿਲ੍ਹਾ ਸੰਗਰੂਰ ਦੀਆਂ ਵੱਖ ਵੱਖ ਥਾਵਾਂ ‘ਤੇ ਲੱਡੂ ਵੰਡੇ ਗਏ ਅਤੇ ਢੋਲ ਨਗਾੜਿਆਂ ਨਾਲ਼ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਦੇਸ਼ ਆਜ਼ਾਦ ਹੋਣ ਉਪਰੰਤ ਪਹਿਲੀ ਵਾਰ ਇੱਕ ਦਲਿਤ ਨੂੰ ਕਾਂਗਰਸ ਹਾਈਕਮਾਂਡ ਨੇ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਬਣਾ ਕੇ ਕਾਂਗਰਸ ਪਾਰਟੀ ਨੇ ਇਹ ਸਾਬਤ ਕੀਤਾ ਹੈ ਕਿ ਸਿਰਫ਼ ਤੇ ਸਿਰਫ਼ ਕਾਂਗਰਸ ਹੀ ਦਲਿਤ ਹਿਤੈਸ਼ੀ ਪਾਰਟੀ ਹੈ।
                ਇਸ ਮੌਕੇ  ਸੰਗਠਨ ਦੇ ਸੂਬਾ ਵਾਇਸ ਪ੍ਰਧਾਨ ਸਰਪੰਚ ਹਰਜਿੰਦਰ ਕੌਰ ਚੱਬੇਵਾਲ, ਮਹਿਲਾ ਵਿੰਗ ਦੀ ਪ੍ਰਧਾਨ ਮੰਜ਼ੂ ਹਰਕਿਰਨ, ਰਾਮ ਕਿਸ਼ਨ, ਜਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਭੰਮਾਬੰਦੀ, ਪਰਮਜੀਤ ਕੌਰ ਧੌਲਾ, ਰਾਣੀ ਕੌਰ ਠੀਕਰੀਵਾਲ, ਅਵਤਾਰ ਸਿੰਘ ਸਰਪੰਚ, ਰਾਜਪਾਲ ਰਾਜੂ (ਸਾਰੇ ਮੈਂਬਰ ਬਲਾਕ ਸੰਮਤੀ) ਬਲਜੀਤ ਸਿੰਘ ਬਾਹਮਣੀਵਾਲ, ਡਾ. ਬਲਵੰਤ ਗੁਮਟੀ, ਰਾਣਾ ਬਾਲੂ, ਜਗਸੀਰ ਸਿੰਘ ਜਖੇਪਲ, ਜੱਗਾ ਸਿੰਘ, ਸਰਬਜੀਤ ਕੌਰ ਸਿੱਧੂ, ਚਮਕੌਰ ਸਿੰਘ ਸ਼ੇਰਪੁਰ ਆਦਿ ਹਾਜ਼ਰ ਸਨ ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …