ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਪੁਲਿਸ ਥਾਣਾ ਰੇਲਵੇ ਜੀ.ਆਰ.ਪੀ ਦੇ ਐਸ.ਐਚ.ਓ ਧਰਮਿੰਦਰ ਕਲਿਆਣ ਨੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ
ਨਤਮਸਤਕ ਹੋਣ ਤੋਂ ਬਾਅਦ ਚਾਰਜ਼ ਸੰਭਾਲ ਲਿਆ ਹੈ।ਉਹਨਾਂ ਕਿਹਾ ਕਿ ਏ.ਡੀ.ਜੀ.ਪੀ ਸੰਜੀਵ ਕਾਲੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੇਲ `ਚ ਯਾਤਰਾ ਕਰਨ ਵਾਲੇ ਯਾਤਰੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ ਕਰਦੇ ਰਹਿਣਾ ਉਨਾਂ ਦੀ ਡਿਊਟੀ ਹੈ।ਉਨਾਂ ਨੇ ਆਪਣੀ ਹੱਦ ਅੰਦਰ ਆਉਣ ਵਾਲੀਆਂ ਪੁਲਿਸ ਚੌਕੀਆਂ ਦੇ ਇੰਚਾਰਜ਼ਾਂ ਨੂੰ ਸਖਤ ਹਦਾਇਤ ਜਾਰੀ ਕੀਤੀ ਕਿ ਉਹ ਆਪੋ ਆਪਣੇ ਰੇਲਵੇ ਸਟੇਸ਼ਨਾਂ ‘ਤੇ ਯਾਤਰੀਆਂ ਦੀ ਸੁਰੱਖਿਆ ਲਈ ਸ਼ਰਾਰਤੀ ਅਨਸਰਾਂ ਖ਼ਿਲਾਫ਼ ਹਰ ਤਰ੍ਹਾਂ ਦੀ ਚੌਕਸੀ ਵਰਤਣ।ਉਨਾਂ ਕਿਹਾ ਕਿ ਰੇਲਵੇ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਅਪਰਾਧ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media