Tuesday, March 3, 2026

ਵਾਇਸ ਚਾਂਸਲਰ ਡਾ. ਅਰਵਿੰਦ ਵਲੋਂ ‘ਭਾਈ ਕਾਨ੍ਹ ਸਿੰਘ ਨਾਭਾ ਆਧੁਨਿਕ ਸਿੱਖ ਇਤਿਹਾਸਕਾਰ’ ਪੁਸਤਕ ਰਲੀਜ਼

ਪਟਿਆਲਾ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਵਲੋਂ ਆਪਣੇ ਦਫਤਰ ਵਿਖੇ ਡਾ. ਪਰਮਜੀਤ ਕੌਰ ਵਲੋਂ ਲਿਖੀ ਪੁਸਤਕ ‘ਭਾਈ ਕਾਨ੍ਹ ਸਿੰਘ ਨਾਭਾ ਆਧੁਨਿਕ ਸਿੱਖ ਇਤਿਹਾਸਕਾਰ ਰਲੀਜ਼ ਕੀਤੀ ਗਈ।ਸਪਤਰਿਸ਼ੀ ਪਬਲੀਕੇਸ਼ਨਜ਼ ਚੰਡੀਗੜ ਵਲੋਂ ਪ੍ਰਕਾਸ਼ਿਤ ਇਸ ਪੁਸਤਕ ਦੀ ਲੇਖਿਕਾ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਇਸ ਪੁਸਤਕ ਵਿੱਚ ਗੁਰੁਸ਼ਬਦ ਰਤਨਾਕਰ ਮਹਾਨਕੋਸ਼ ਦੀਆਂ ਐਂਟਰੀਆਂ ਨੂੰ ਅਧਾਰ ਬਣਾ ਕੇ ਇਹ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਭਾਈ ਸਾਹਿਬ ਇਕ ਸਾਹਿਤਕਾਰ ਤੇ ਵਿਆਖਿਆਕਾਰ ਹੀ ਨਹੀਂ ਬਲਕਿ ਇਕ ਇਤਿਹਾਸਕਾਰ ਵੀ ਹਨ।ਵੀ.ਸੀ ਡਾ. ਅਰਵਿੰਦ ਨੇ ਇਸ ਸ਼ੁੱਭ ਕਾਰਜ਼ ਲਈ ਲੇਖਿਕਾ ਡਾ. ਪਰਮਜੀਤ ਕੌਰ ਨੂੰ ਮੁਬਾਰਕਬਾਦ ਦਿੱਤੀ।
                ਇਸ ਮੌਕੇ ਭਾਈ ਕਾਨ੍ਹ ਸਿੰਘ ਨਾਭਾ ਦੇ ਪੜਪੋਤਰੇ ਮੇਜਰ ਆਦਰਸ਼ਪਾਲ ਸਿੰਘ, ਸਾਬਕਾ ਸੂਬੇਦਾਰ ਹਰਦਿਆਲ ਸਿੰਘ, ਪੰਜਾਬੀ ਵਿਦਵਾਨ ਡਾ. ਜਗਮੇਲ ਸਿੰਘ ਭਾਠੂਆਂ ਅਤੇ ਡਾ. ਲਖਵਿੰਦਰ ਸਿੰਘ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …