ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੂੰ ਅਧਿਆਪਕ ਦਿਵਸ ਮੌਕੇ ਸਨਮਾਨਿਤ ਕੀਤਾ
ਗਿਆ।
ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਅਤੇ ਵਿਗਿਆਨ ਵਿਭਾਗ ਦੀ ਅਧਿਆਪਕਾ ਸ਼੍ਰੀਮਤੀ ਅੰਜ਼ਨਾ ਬਿੰਦਰਾ ਨੂੰ ਅਧਿਆਪਕ ਦਿਵਸ ‘ਤੇ ਭਾਰਤੀ ਵਿੱਦਿਆ ਭਵਨ ਐਸ.ਐਲ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ 18 ਸਤੰਬਰ 2021 ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ `ਸਨਮਾਨ ਪੁਰਸਕਾਰ` ਨਾਲ ਨਿਵਾਜ਼ਿਆ ਗਿਆ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੂੰ ਉਨ੍ਹਾਂ ਦੀ ਈਮਾਨਦਾਰ ਪਹੁੰਚ, ਨੈਤਿਕ ਮਿਆਰ, ਦ੍ਰਿੜ ਸੇਵਾਵਾਂ ਅਤੇ ਸਹੋਦਿਆ ਅੰਮ੍ਰਿਤਸਰ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਦੇ ਲਈ ਸਨਮਾਨਿਤ ਕੀਤਾ ਗਿਆ।ਇਹ ਪੁਰਸਕਾਰ ਉਨ੍ਹਾਂ ਨੂੰ ਉਨ੍ਹਾਂ ਦੇ ਨਿਰਸਵਾਰਥ ਸਮਰਪਣ ਦੇ ਲਈ ਪ੍ਰਦਾਨ ਕੀਤਾ ਗਿਆ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਪਿ੍ਰੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੂੰ ਉਨ੍ਹਾਂ ਦੇ ਅਸਾਧਰਨ ਕਾਰਜ਼ਾਂ ਦੇ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।
ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ਦੇ ਲਈ ਵਧਾਈ ਦਿੱਤੀ।
Check Also
ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਲਈ ਟੀਮਾਂ ਰਵਾਨਾ
ਅੰੰਮ੍ਰਿਤਸਰ, 23 ਅਗਸਤ (ਜਗਸੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ …
Punjab Post Daily Online Newspaper & Print Media