ਅੰਮ੍ਰਿਤਸਰ 21 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਸਮੇਂ ਸਿਰ ਦਫਤਰ ਪਹੁੰਚ ਕੇ ਲੋਕ
ਮਸਲਿਆਂ ਦੀ ਹੱਲ ਲਈ ਸੁਹਰਿਦ ਯਤਨ ਕਰਨ ਦੇ ਦਿੱਤੇ ਗਏ ਨਿਰਦੇਸ਼ ਤਹਿਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਦਫਤਰੀ ਸਮਾਂ ਸਵੇਰੇ 9 ਤੋਂ 5 ਵਜੇ ਤੱਕ ਹੈ।ਇਸ ਦਰਮਿਆਨ ਉਹ ਦਫਤਰਾਂ ਵਿਚ ਆਪਣੀ ਹਾਜ਼ਰੀ ਯਕੀਨੀ ਬਨਾਉਣ।ਉਨਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਛੁੱਟੀ ਲੈਣੀ ਹੈ ਤਾਂ ਇਸ ਬਾਬਤ ਪਹਿਲਾਂ ਸੂਚਿਤ ਕੀਤਾ ਜਾਵੇ।
ਉਨਾਂ ਸਪੱਸ਼ਟ ਸਬਦਾਂ ਵਿਚ ਕਿਹਾ ਕਿ ਲੋਕਾਂ ਦੀ ਖੱਜ਼ਲ-ਖੁਆਰੀ ਦਫਤਰਾਂ ਵਿਚ ਨਾ ਹੋਵੇ, ਇਸ ਲਈ ਜਰੂਰੀ ਹੈ ਕਿ ਸਮੇਂ ਸਿਰ ਦਫਤਰ ਪਹੁੰਚ ਕੇ ਆਪਣੇ ਕੰਮ ਨਿਪਟਾਏ ਜਾਣ।ਉਨਾਂ ਕਿਹਾ ਕਿ ਭਵਿੱਖ ਵਿੱਚ ਦਫਤਰਾਂ ਦੀ ਅਚਨਚੇਤੀ ਚੈਕਿੰਗ ਕੀਤੀ ਜਾਵੇਗੀ ਅਤੇ ਜੋ ਵੀ ਅਧਿਕਾਰੀ ਅੱਜ ਤੋਂ ਬਾਅਦ ਦੇਰ ਨਾਲ ਦਫਤਰ ਆਉਂਦੇ ਜਾਂ ਬਿਨਾਂ ਦੱਸੇ ਗੈਰ ਹਾਜ਼ਰ ਮਿਲੇ, ਉਨਾਂ ਵਿਰੁੱਧ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨਾਂ ਦੱਸਿਆ ਕਿ ਇਸ ਵਿਸ਼ੇਸ਼ ਚੈਕਿੰਗ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਉਨਾਂ ਨੂੰ ਇਸ ਬਾਬਤ ਹਦਾਇਤਾਂ ਵੀ ਕਰ ਦਿੱਤੀਆਂ ਗਈਆਂ ਹਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media