Tuesday, November 24, 2026

ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਣਜ ਸਪਤਾਹ 20 ਤੋਂ 26 ਸਤੰਬਰ ਤੱਕ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਉਦਯੋਗ ਅਤੇ ਕਮਰਸ ਵਿਭਾਗ ਪੰਜਾਬ ਵੱਲੋ ਅਜਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਮਿਤੀ 20 ਸਤੰਬਰ 2021 ਤੋਂ 26 ਸਤੰਬਰ 2021 ਵਣਿਜ ਸਪਤਾਹ ਮਨਾਇਆ ਜਾ ਰਿਹਾ ਹੈ । ਜਿਸ ਵਿਚ ਐਕਸਪੋਰਟ ਹੋ ਰਹੇ ਅਤੇ ਹੋਰ ਉਤਪਾਦ ਦੀ ਪ੍ਰਦਰਸ਼ਨੀ ਲਗਾਈ ਜਾਣੀ ਹੈ।ਮਾਨਵਪ੍ਰੀਤ ਸਿੰਘ, ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਅੰਮਿ੍ਰਤਸਰ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਜਿਲ੍ਹਾ ਅੰਮ੍ਰਿਤਸਰ ਵਿੱਚ ਮਿਤੀ 24-09-2021 ਨੂੰ ਹੋਟਲ ਫੇਅਰ ਫੀਲਡ ਬਾਏ ਮੈਰੀਅਟ ਵਿਖੇ ਲਗਾਈ ਜਾ ਰਹੀ ਹੈ, ਜਿਸ ਵਿਚ ਅੰਮ੍ਰਿਤਸਰ ਵਿਖੇ ਬਣ ਰਹੇ ਅਤੇ ਐਕਸਪੋਰਟ ਹੋ ਰਹੇ ਉਤਪਾਦ ਜਿਵੇ ਕਿ ਸ਼ਾਲ, ਹੈਂਡੀਕਰਾਫਟ, ਫੂਡ ਆਈਟਮ, ਟੈਕਸਟਾਈਲ ਆਈਟਮਾਂ ਆਦਿ ਦੀ ਨੁਮਾਇਸ਼ ਕੀਤੀ ਜਾ ਰਹੀ ਹੈੈ।ਪ੍ਰਦਰਸਨੀ ਦੌਰਾਂਨ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਵਲੋਂ ਐਕਸਪੋਰਟ ਨੂੰ ਵਧਾਵਾ ਦੇਣ ਸਬੰਧੀ ਵਿਚਾਰ ਵਟਾਦਰਾ ਕੀਤਾ ਜਾਵੇਗਾ।
                 ਇਸ ਪ੍ਰਦਰਸ਼ਨੀ ਵਿਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ ਜਾ ਰਹੀ ਹੈ।ਜਨਰਲ ਮੈਨੇਜਰ ਵਲੋਂ ਜਿਲ੍ਹੇੇ ਨਾਲ ਸਬੰਧਤ ਉਦਮੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਪ੍ਰਦਰਸ਼ਨੀ ਵਿੱਚ ਮਾਹਿਰਾਂ ਵਲੋ ਦਿੱਤੀ ਜਾਣਕਾਰੀ ਤੋ ਲਾਭ ਉਠਾਉਂਦੇ ਹੋਏ ਐਕਸਪੋਰਟ ਸਬੰਧੀ ਸਕੀਮਾਂ ਦਾ ਫਾਇਦਾ ਉਠਾ ਸਕਦੇ ਹਨ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …