ਡਾ. ਅੰਬੇਦਕਰ ਮਿਊਜ਼ੀਅਮ ਦਾ ਨੀਂਹ ਪੱਥਰ ਵੀ ਰੱਖਣਗੇ
ਕਪੂਰਥਲਾ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 23 ਸਤੰਬਰ ਨੂੰ ਇੰਦਰ ਕੁਮਾਰ ਗੁਜ਼ਗਾਰ ਤਕਨੀਕੀ
ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦੌਰਾਨ ਸ਼ਿਰਕਤ ਕਰਕੇ ਮੈਗਾ ਰੁਜ਼ਗਾਰ ਮੇਲਿਆਂ ਦੀ ਲੜੀ ਦੌਰਾਨ ਚੁਣੇ ਗਏ ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਦੇਣਗੇ।
ਇਸ ਤੋਂ ਇਲਾਵਾ ਉਹ ਲਗਭਗ 150 ਕਰੋੜ ਰੁਪੈ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਭਾਰਤ ਰਤਨ ਡਾ. ਬੀ.ਆਰ ਅਬੰਦੇਕਰ ਮਿਊਜ਼ੀਅਮ ਦਾ ਨੀਂਹ ਪੱਥਰ ਵੀ ਰੱਖਣਗੇ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਰਜਿਸਟਰਾਰ ਜਸਪ੍ਰੀਤ ਸਿੰਘ ਤੇ ਹੋਰਨਾਂ ਅਧਿਕਾਰੀਆਂ ਨੇ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਡਾ. ਅੰਬੇਦਕਰ ਜੀ ਦੇ ਜੀਵਨ, ਪ੍ਰਾਪਤੀਆਂ, ਵਿਰਾਸਤ ਆਦਿ ਬਾਰੇ ਅਗਲੀਆਂ ਪੀੜ੍ਹੀਆਂ ਨੂੰ ਵਡਮੁੱਲੀ ਜਾਣਕਾਰੀ ਦੇਣ ਲਈ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਤਹਿਤ ਉਹ ਕੱਲ੍ਹ ਹੋਣ ਵਾਲੀ ਫੁੱਲ ਡਰੈਸ ਰਿਹਰਸਲ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉੱਪਲ ਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media