Wednesday, August 26, 2026

ਨੈਸ਼ਨਲ ਅਚੀਵਮੈਂਟ ਸਰਵੇ ਟੈਸਟ ਦੀ ਤਿਆਰੀ ਦਾ ਬੀ.ਪੀ.ਈ.ਓ ਨੇ ਲਿਆ ਜਾਇਜ਼ਾ

ਅਧਿਆਪਕ ਬੱਚਿਆਂ ਨੂੰ ਕਰਵਾਈ ਜਾ ਰਹੀ ਤਿਆਰੀ ਦਾ ਰੱਖਣਾ ਸਮੁੱਚਾ ਰਿਕਾਰਡ- ਨਰੇਸ਼ ਪਨਿਆੜ

ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜੋ ਟੈਸਟ 12 ਨਵੰਬਰ 2021 ਨੂੰ ਲਿਆ ਜਾ ਰਿਹਾ ਹੈ।ਇਸ ਦੀ ਤਿਆਰੀ ਸਬੰਧੀ ਸਮੁੱਚੇ ਪੰਜਾਬ ਅੰਦਰ ਜਿਥੇ ਅਧਿਆਪਕ ਵਰਗ ਵਲੋਂ ਪੂਰੇ ਜ਼ੋਰ ਨਾਲ ਤਿਆਰੀ ਕਰਵਾਈ ਜਾ ਰਹੀ ਹੈ।ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਲੋਂ ਵੀ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਦੁਆਰਾ ਟੈਸਟ ਸਬੰਧੀ ਕਰਵਾਈ ਜਾ ਰਹੀ ਤਿਆਰੀ ਦਾ ਜਾਇਜ਼ਾ ਲੈ ਕੇ ਅਧਿਆਪਕਾਂ ਨੂੰ ਯੋਗ ਅਗਵਾਈ ਦਿੱਤੀ ਜਾ ਰਹੀ ਹੈ।ਇਸ ਦੇ ਨਾਲ ਹੀ ਅਧਿਆਪਕਾਂ ਨਾਲ ਕਲੱਸਟਰ ਪੱਧਰੀ ਮੀਟਿੰਗਾਂ ਕਰਕੇ ਵੀ ਉਨ੍ਹਾਂ ਨੂੰ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਵਲੋਂ ਜਾਣੂ ਕਰਵਾਇਆ ਜਾ ਰਿਹਾ ਹੈ।ਜਿਲ੍ਹਾ ਪਠਾਨਕੋਟ ਦੇ ਬਲਾਕ ਪਠਾਨਕੋਟ-2 ਦੇ ਬੀ.ਪੀ.ਈ.ਓ ਨਰੇਸ਼ ਪਨਿਆੜ ਵਲੋਂ ਵੀ ਰੋਜ਼ਾਨਾ ਬਲਾਕ ਦੇ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਵਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਤਿਆਰੀ ਕਰਵਾ ਰਹੇ ਵੱਖ-ਵੱਖ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੌਕੇ ‘ਤੇ ਢੁੱਕਵਾਂ ਹੱਲ ਕੀਤਾ ਜਾ ਰਿਹਾ ਹੈ।
                 ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਪੀ.ਈ.ਓ ਨਰੇਸ਼ ਪਨਿਆੜ ਨੇ ਦੱਸਿਆ ਕਿ ਹਰ ਵਿਸ਼ੇ ਦੀ ਤਿਆਰੀ ਸਬੰਧੀ ਜੋ ਵੀ ਅਧਿਆਪਕ ਦੁਆਰਾ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਂਦਾ ਹੈ, ਉਸ ਦਾ ਸਮੁੱਚਾ ਰਿਕਾਰਡ ਰੱਖਿਆ ਹੋਇਆ ਹੈ ਅਤੇ ਵਿਭਾਗ ਵਲੋਂ ਜਾਰੀ ਸਮੇਂ-ਸਮੇਂ ਸਿਰ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਹ ਪ੍ਰੀਖਿਆ ਪਾਸ ਕਰਨ ਯੋਗ ਹੀ ਨਾ ਬਣਾਇਆ ਜਾਵੇ, ਸਗੋਂ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਦੇ ਯੋਗ ਵੀ ਬਣਾਇਆ ਜਾਵੇ, ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕ ਵਾਧੂ ਸਮਾਂ ਲਾ ਕੇ ਨੈਸ਼ਨਲ ਅਚੀਵਮੈਂਟ ਟੈਸਟ ਦੀ ਤਿਆਰੀ ਕਰਵਾ ਰਹੇ ਹਨ ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …