ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿੱਚ 16
ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ।ਕੈਨੇਡਾ ਵਿਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਪੁਖਤਾ ਰੂਪ ਵਿੱਚ ਦਰਜ਼ ਕਰਵਾਈ ਹੈ।ਇਸੇ ਤਹਿਤ ਹੀ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀ ਜਿੱਤੇ ਹਨ।ਉਨ੍ਹਾਂ ਜਸਟਿਨ ਟਰੂਡੋ ਨੂੰ ਵੱਡੀ ਧਿਰ ਵਜੋਂ ਮੁੜ ਉਭਰਨ ਲਈ ਵੀ ਮੁਬਾਰਕਬਾਦ ਦਿੱਤੀ।ਬੀਬੀ ਜਗੀਰ ਕੌਰ ਨੇ ਆਖਿਆ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ ਅਤੇ ਉਥੋਂ ਦੀ ਤਰੱਕੀ ਲਈ ਸਿੱਖਾਂ ਦੇ ਯੋਗਦਾਨ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਆਸ ਪ੍ਰਗਟਾਈ ਕਿ ਕੈਨੇਡਾ ਦੀ ਨਵੀਂ ਸਰਕਾਰ ਸਿੱਖਾਂ ਦੇ ਮਸਲਿਆਂ ਦੇ ਹੱਲ ਅਤੇ ਸਿੱਖ ਪਛਾਣ ਨੂੰ ਫੈਲਾਉਣ ਵਿਚ ਸੁਹਿਰਦ ਭੂਮਿਕਾ ਨਿਭਾਵੇਗੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media