ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਕਿਸਾਨਾਂ ਤੇ ਕਿਸਾਨ ਔਰਤਾਂ ਲਈ ਖੁੰਭਾਂ ਦੀ ਕਾਸ਼ਤ ਸਬੰਧੀ ਚਲਾਇਆ ਜਾ ਰਿਹਾ ਸਿਖਲਾਈ ਕੋਰਸ ਬੀਤੇ ਦਿਨੀਂ ਸੰਪੰਨ ਹੋ ਗਿਆ। ਕਾਲਜ ਦੇ ਖੇਤੀਬਾੜੀ ਸੂਚਨਾ ਅਫ਼ਸਰ ਸ: ਜਸਵਿੰਦਰ ਸਿੰਘ ਭਾਟੀਆ ਦੀ ਅਗਵਾਈ ’ਚ ਸਿਖਲਾਈ ਕੇਂਦਰ ਵਿਖੇ ਆਯੋਜਿਤ ਇਸ ਪ੍ਰੋਗਰਾਮ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਕੁਲਜੀਤ ਸਿੰਘ ਸੈਣੀ ਨੇ ਟ੍ਰੇਨਿੰਗ ਦੀ ਸਮਾਪਤੀ ’ਤੇ ਲਾਭਪਾਤਰੀ ਕਿਸਾਨਾਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਅਤੇ ਕਿਸਾਨਾਂ ਨੂੰ ਸਵੈ ਸੇਵਾ ਸਮੂਹ ਬਣਾ ਕੇ ਇਸ ਧੰਦੇ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।
ਡਾ. ਮਸਤਿੰਦਰ ਸਿੰਘ ਵਿਸ਼ਾ ਵਸਤੂ ਮਾਹਿਰ ਨੇ ਤੂੜੀ ਅਤੇ ਪਰਾਲੀ ਸਾੜਣ ਨਾਲੋਂ ਕਿਸਾਨਾਂ ਨੂੰ ਖੰੁਭਾਂ ਦੀ ਖੇਤੀ ’ਚ ਵਰਤਣ ਦੀ ਸਲਾਹ ਦਿੱਤੀ।ਭਾਟੀਆ ਨੇ ਇਸ ਕੋਰਸ ਦੌਰਾਨ ਬਟਨ ਖੁੰਭ ਦੀ ਕਾਸ਼ਤ ਸਬੰਧੀ ਕੰਪੋਸਟ ਦੀ ਤਿਆਰੀ, ਖੁੰਭਾਂ ਦੀ ਬਿਜ਼ਾਈ, ਕੇਸਿੰਗ ਸਾਇਲ, ਢੀਗਰੀ ਦੀ ਕਾਸ਼ਤ ਅਤੇ ਪਰਾਲੀ ਵਾਲੀਆਂ ਖੁੰਭਾਂ ਦੀ ਪੈਦਾਵਾਰ ਵਧਾਉਣ ਲਈ ਵਿਸਥਾਰ ’ਚ ਜਾਣਕਾਰੀ ਦਿੱਤੀ।
ਇਸ ਕੋਰਸ ਦੌਰਾਨ ਬਾਗਬਾਨੀ ਵਿਭਾਗ ਵਲੋਂ ਸ੍ਰੀਮਤੀ ਕਿਰਨਜੀਤ ਕੌਰ ਵਲੋਂ ਮਹਿਕਮੇ ਦੀ ਸਕੀਮਾਂ ਵਲੋਂ ਖੁੰਭਾਂ ’ਤੇ ਮਿਲਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਦਿੱਤੀ।ਸਹਾਇਕ ਮੰਡੀਕਰਨ ਅਫ਼ਸਰ ਨੇ ਖੰੁਭਾਂ ਦੇ ਸੁਚੱਜੇ ਮੰਡੀਕਰਨ ਸਬੰਧੀ ਜਾਣੂ ਕਰਵਾਇਆ।ਉਕਤ ਸਿਖਲਾਈ ਕੋਰਸ ਸਮੇਂ ਸ੍ਰੀਮਤੀ ਰੀਨੂੰ ਵਿਰਦੀ ਨੇ ਖੰੁਭਾਂ ’ਚ ਮੌਜ਼ੂਦ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੱਤੀ।ਕ੍ਰਿਸ਼ੀ ਵਿਗਿਆਨ ਕੇਂਦਰ, ਨਾਗਕਲਾਂ ਅੰਮ੍ਰਿਤਸਰ ਤੋਂ ਆਏ ਐਸੋਸੀਏਟ ਡਾਇਰੈਕਟਰ ਡਾ. ਵਿਕਰਮਜੀਤ ਸਿੰਘ ਅਤੇ ਡਾ. ਆਸਥਾ ਵਲੋਂ ਕਿਸਾਨਾਂ ਨੂੰ ਖੁੰਭਾਂ ਦੀ ਕਾਸ਼ਤ ਦੇ ਨੁਕਤੇ ਅਤੇ ਖੁੰਭਾਂ ’ਚ ਕੀੜੇ-ਮਕੌੜੇ ਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …